11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ਼੍ਰੋਮਣੀ ਭਗਤ ਨਾਮਦੇਵ ਦੇ ਜੋਤੀ-ਜੋਤ ਦਿਵਸ ਤੇ ਮੇਲਾ ਲੋਹੜੀ ਮਾਘੀ ਨੂੰ ਲੈ ਕੇ ਤਿਆਰੀਆਂ ਆਰੰਭ

ਅਜੀਤ ਡੈਸਕ 01-01-2026
ਘੁਮਾਣ (ਬਟਾਲਾ), 31 ਦਸੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜੋਤੀ-ਜੋਤ ਦਿਵਸ ਅਤੇ ਮੇਲਾ ਲੋਹੜੀ ਮਾਘੀ ਨੂੰ ਲੈ ਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾ. ਸਰਪੰਚ ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁੱਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਇਸ ਵਾਰ ਵੀ ਸਾਲਾਨਾ ਮੇਲੇ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭਗਤ ਨਾਮਦੇਵ ਜੀ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ 12 ਤੋਂ 17 ਜਨਵਰੀ ਤੱਕ ਸ੍ਰੀ ਨਾਮਦੇਵ ਦਰਬਾਰ ਕਸਬਾ ਘੁਮਾਣ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 13 ਜਨਵਰੀ ਨੂੰ ਲੋਹੜੀ ਦੀ ਰਾਤ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਦੇ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਾਘੀ ਦਾ ਤਿਉਹਾਰ 14 ਜਨਵਰੀ ਨੂੰ ਮਨਾਇਆ ਜਾਵੇਗਾ | 15 ਜਨਵਰੀ ਨੂੰ ਸਵੇਰੇ 10 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਾਬਾ ਬੇਅੰਤ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਕੈਸ਼ੀਅਰ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪਿ੍ਤਪਾਲ ਸਿੰਘ, ਦਲਜੀਤ ਸਿੰਘ ਬਾਵਾ, ਅਰਵਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਨਰੇਸ਼ ਕੁਮਾਰ ਬਾਵਾ, ਸਤਨਾਮ ਸਿੰਘ ਕੁੱਕੂ, ਮੈਨੇਜਰ ਪਿ੍ਤਪਾਲ ਸਿੰਘ, ਅਰਵਿੰਦਰ ਸਿੰਘ, ਅਸ਼ਵਨੀ ਕੁਮਾਰ ਮਿੰਟਾ, ਗੁਰਸ਼ਰਨਜੀਤ ਸਿੰਘ ਤੇ ਸ਼੍ਰੀ ਨਾਮਦੇਵ ਸੇਵਾ ਸੋਸਾਇਟੀ ਘੁਮਾਣ ਦੇ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਅਤੇ ਨਵੇਂ ਸਾਲ ਨੂੰ ਸਮਰਪਿਤ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਸਮਾਗਮ ਅਗਲੀ ਖ਼ਬਰ ਜ਼ਿਲ੍ਹਾ ਬਾਲ ਭਲਾਈ ਕੌਂਸਲ ਨੇ ਬੱਚਿਆਂ ਦੀ ਭਲਾਈ ਲਈ ਲਏ ਅਹਿਮ ਫ਼ੈਸਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।