11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਖ਼ਪਤਕਾਰ ਬਕਾਇਆ ਬਿਜਲੀ ਦੇ ਬਿੱਲ ਜਮ੍ਹਾਂ ਕਰਵਾਉਣ : ਐੱਸ.ਡੀ.ਓ.

ਅਜੀਤ ਡੈਸਕ 01-01-2026
ਕੋਟਲੀ ਸੂਰਤ ਮੱਲ੍ਹੀ, 31 ਦਸੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਰਾਜ ਪਾਵਰਕਾਮ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਵਿਖੇ ਅੱਜ ਬਿਜਲੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਉਪਰੰਤ ਐੱਸ.ਡੀ.ਓ. ਇੰਜੀ. ਜੋਬਨਜੀਤ ਸਿੰਘ ਪਨੂੰ ਨੇ ਕਿਹਾ ਕਿ ਸੁਚਾਰੂ ਢੰਗ ਨਾਲ ਨਿਰਵਿਘਨ ਬਿਜਲੀ ਸਪਲਾਈ ਪ੍ਰਾਪਤ ਕਰਨ ਲਈ ਖ਼ਪਤਕਾਰ ਰਹਿੰਦੇ ਬਕਾਇਆ ਬਿੱਲਾਂ ਦੀ ਰਕਮ ਤੁਰੰਤ ਜਮ੍ਹਾ ਕਰਵਾਉਣ | ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਅਦਾ ਨਾ ਕਰਨ ਵਾਲੇ ਖ਼ਪਤਕਾਰਾਂ ਦੇ ਬਿਜਲੀ ਅਧਿਕਾਰੀਆਂ ਨੂੰ ਕੁਨੈਕਸ਼ਨ ਕੱਟਣ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਅਧੀਨ ਪੈੈਂਦੇ ਉਦਯੋਗਿਕ, ਐੱਸ.ਪੀ. ਕੁਨੈਕਸ਼ਨ ਤੇ ਕਈ ਘਰੇਲੂ ਖ਼ਪਤਕਾਰਾ ਵੱਲ ਮਹਿਕਮਾ ਪਾਵਰਕਾਮ ਦੇ 8 ਕਰੋੜ ਰੁਪਏ ਦੇ ਕਰੀਬ ਬਕਾਇਆ ਬਿਜਲੀ ਬਿੱਲ ਹਨ, ਜਿਨ੍ਹਾਂ ਨੂੰ ਜਮ੍ਹਾ ਕਰਵਾਉਣ ਲਈ ਖ਼ਪਤਕਾਰਾਂ ਨੂੰ ਨਿਰੰਤਰ ਜਾਣੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੈਡੀ ਸੀਜ਼ਨ ਦੌਰਾਨ ਸੁਚਾਰੂ ਢੰਗ ਨਾਲ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਐਲ.ਟੀ. ਲਾਈਨਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ | ਉਨਾ ਦੱਸਿਆ ਕਿ ਬਿਜਲੀ ਅਧਿਕਾਰੀਆਂ ਵਲੋਂ ਪਿੰਡਾਂ 'ਚ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ | ਇਸ ਮੌਕੇ ਦਿਲਪ੍ਰੀਤ ਸਿੰਘ ਆਰ.ਏ., ਸਿਕੰਦਰ ਸਿੰਘ ਸੀਸੀ, ਜੇ.ਈ. ਕੁਲਦੀਪ ਸਿੰਘ, ਜੇ.ਈ. ਜਸਪਾਲ ਸਿੰਘ ਰਾਏਚੱਕ, ਜੇ.ਈ. ਰਜਵੰਤ ਸਿੰਘ ਬੰਟੀ, ਜੇ.ਈ. ਲਵਪ੍ਰੀਤ ਕੁਮਾਰ, ਜੇ.ਈ. ਬਿਕਰਮ ਸਿੰਘ ਕੋਟਲੀ, ਮੈਡਮ ਸਵਿੱਤਾ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਸਵਿੰਦਰ ਸਿੰਘ ਸਮੇਤ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਅੱਲੋਵਾਲ 'ਚ ਘਰੇਲੂ ਗੈਸ ਸਿਲੰਡਰ ਫਟਿਆ, 5 ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਅਤੇ ਨਵੇਂ ਸਾਲ ਨੂੰ ਸਮਰਪਿਤ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।