11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸਕੂਲ 'ਚ ਪ੍ਰਦਰਸ਼ਨੀ ਲਗਾਈ

ਅਜੀਤ ਡੈਸਕ 01-01-2026
ਕਲਾਨੌਰ, 31 ਦਸੰਬਰ (ਪੁਰੇਵਾਲ)- ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਚੇਅਰਮੈਨ ਸ: ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ, ਡਾਇਰੈਕਟਰ ਅਮਰਿੰਦਰ ਸਿੰਘ ਮੱਲ੍ਹੀ, ਮੈਡਮ ਸੁਪਰੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਤੇ ਸਮੂਹ ਅਧਿਆਪਕਾਂ ਦੀ ਯੋਗ ਅਗਵਾਈ 'ਚ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਸਮੇਤ ਸਿੰਘਾਂ-ਸਿੰਘਣੀਆਂ ਦੀ ਯਾਦ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਹਿਜ ਪਾਠ ਦੇ ਭੋਗ ਉਪਰੰਤ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਯਾਦ 'ਚ ਪ੍ਰਦਰਸ਼ਨੀ ਲਗਾਈ ਗਈ | ਪਿ੍ੰ. ਡਾ. ਕਾਹਲੋਂ ਨੇ ਦੱਸਿਆ ਕਿ ਸਕੂਲ 'ਚ ਅਗਲੇ ਸ਼ੈਸਨ ਲਈ ਦਾਖਲੇ ਸ਼ੁਰੂ ਕੀਤੇ ਗਏ ਹਨ ਜਿਸ 'ਚ ਪ੍ਰੀ-ਨਰਸਰੀ ਲਈ ਬੱਚਿਆਂ 'ਚ ਭਾਰੀ ਉਤਸ਼ਾਹ ਹੈ |
ਪਿਛਲੀ ਖ਼ਬਰ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਨਵੇਂ ਸਾਲ ਦੀ ਵਧਾਈ ਅਗਲੀ ਖ਼ਬਰ ਧੁੰਦ 'ਚ ਰਾਸ਼ਟਰੀ ਰਾਜਮਾਰਗ 'ਤੇ ਚੱਲ ਰਹੇ ਓਵਰਲੋਡ ਵਾਹਨ ਲੋਕਾਂ ਲਈ ਬਣੇ 'ਜਾਨ ਦਾ ਖੌਅ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।