11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਬਲਬੀਰ ਸਿੰਘ ਪੰਨੂੰ ਨੇ ਨਵੇਂ ਸਾਲ 'ਤੇ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਕੀਤੀ ਅਰਦਾਸ

ਅਜੀਤ ਡੈਸਕ 01-01-2026
ਬਟਾਲਾ, 31 ਦਸੰਬਰ (ਸਤਿੰਦਰ ਸਿੰਘ)- ਸ: ਬਲਬੀਰ ਸਿੰਘ ਪੰਨੂੰ ਇੰਚਾਰਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਨੇ ਨਵੇਂ ਸਾਲ 2026 ਦੀ ਵਧਾਈ ਦਿੰਦਿਆਂ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ ਹੈ | ਉਨ੍ਹਾਂ ਕਿਹਾ ਕਿ ਨਵੇਂ ਸਾਲ 2026 ਵਿਚ ਵੀ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਸਰਬਪੱਖੀ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ | ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਹਲਕੇ ਅੰਦਰ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ | ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਹਲਕੇ ਅੰਦਰ ਪਿਛਲੇ ਕਰੀਬ ਚਾਰ ਸਾਲਾਂ 'ਚ ਵਿਕਾਸ ਕੰਮ ਕਰਵਾਏ ਗਏ ਹਨ, ਉਸੇ ਤਰ੍ਹਾਂ ਸਾਲ 2026 ਵਿਚ ਵੀ ਲੋਕ ਹਿੱਤ 'ਚ ਚਹੁਪੱਖੀ ਵਿਕਾਸ ਕੰਮ ਕਰਵਾਏ ਜਾਣਗੇ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲਾ ਪੱਧਰ ਤੱਕ ਲੋਕਾਂ ਨੂੰ ਪੁਜਦਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ-ਸੁਰਿੰਦਰ ਪੱਪੂ ਅਗਲੀ ਖ਼ਬਰ ਲੁਟੇਰਿਆਂ ਨੇ ਵਿਅਕਤੀ ਦੀ ਕੁੱਟਮਾਰ ਕਰ ਕੇ 1800 ਰੁਪਏ ਖੋਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।