11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਵਾਈਨ ਫਲੂ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ : ਐੱਸ.ਐੱਮ.ਓ. ਡਾ. ਰਵਿੰਦਰ ਸਿੰਘ

ਅਜੀਤ ਡੈਸਕ 01-01-2026
ਨੌਸ਼ਹਿਰਾ ਮੱਝਾ ਸਿੰਘ, 31 ਦਸੰਬਰ (ਰਵੀ ਭਗਤ)- ਸਥਾਨਕ ਕਮਿਊਨਿਟੀ ਸਿਹਤ ਕੇਂਦਰ ਨੌਸ਼ਹਿਰਾ ਮੱਝਾ ਸਿੰਘ ਦੇ ਐੱਸ.ਐੱਮ.ਓ. ਡਾ. ਰਵਿੰਦਰ ਸਿੰਘ ਨੇ ਕਿਹਾ ਕਿ ਸਵਾਈਨ ਫਲੂ ਇਕ ਵਾਇਰਸ ਜਣਿਤ ਰੋਗ ਹੈ ਤੇ ਇਸ ਤੋਂ ਬਚਾਅ ਲਈ ਵਿਸ਼ੇਸ਼ ਇਹਤਿਆਤ ਵਰਤਣ ਦੀ ਜ਼ਰੂਰਤ ਹੈ | ਡਾ. ਰਵਿੰਦਰ ਸਿੰਘ ਨੇ ਕਿਹਾ ਕਿ ਤੇਜ਼ ਬੁਖਾਰ, ਖਾਂਸੀ-ਜ਼ੁਕਾਮ, ਦਸਤ, ਗਲੇ ਵਿਚ ਦਰਦ, ਸਾਹ ਲੈਣ ਵਿਚ ਮੁਸ਼ਕਿਲ ਆਦਿ ਇਸ ਬਿਮਾਰੀ ਦੇ ਲੱਛਣ ਹੋ ਸਕਦੇ ਹਨ ਤੇ ਅਜਿਹੇ ਲੱਛਣ ਹੋਣ 'ਤੇ ਟੈਸਟ ਕਰਵਾਉਣਾ ਲਾਜ਼ਮੀ ਹੈ | ਆਪਣੇ ਪੱਧਰ 'ਤੇ ਦਵਾਈ ਦਾ ਸੇਵਨ ਨਾ ਕੀਤਾ ਜਾਵੇ, ਹਮੇਸ਼ਾ ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਧੀ ਜਾਵੇ | ਜ਼ਿਲ੍ਹਾ ਹਸਪਤਾਲ ਵਿਚ ਸਵਾਈਨ ਫਲੂ ਦਾ ਟੈਸਟ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਵਾਈਨ ਫਲੂ ਦੇ ਮਰੀਜ਼ ਨਾਲ ਹੱਥ ਮਿਲਾਉਣਾ, ਸਰੀਰਕ ਸੰਪਰਕ ਨਾਲ ਰੋਗ ਅੱਗੇ ਫ਼ੈਲ ਸਕਦਾ ਹੈ | ਸਵਾਈਨ ਫਲੂ ਦੇ ਮਰੀਜ਼ ਦੇ ਥੁੱਕ ਤੋਂ ਇਹ ਰੋਗ ਫ਼ੈਲ ਸਕਦਾ ਹੈ | ਇਸ ਰੋਗ ਤੋਂ ਬਚਾਅ ਲਈ ਸਿਹਤ ਮੁਲਾਜ਼ਮ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ |
ਪਿਛਲੀ ਖ਼ਬਰ ਸ੍ਰੀ ਰਾਮ ਮੰਦਿਰ ਵਿਖੇ ਮੂਰਤੀ ਸਥਾਪਨਾ ਦੀ ਤੀਸਰੀ ਵਰੇ੍ਹਗੰਢ ਮੌਕੇ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ-ਸੁਰਿੰਦਰ ਪੱਪੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।