11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ੍ਰੀ ਰਾਮ ਮੰਦਿਰ ਵਿਖੇ ਮੂਰਤੀ ਸਥਾਪਨਾ ਦੀ ਤੀਸਰੀ ਵਰੇ੍ਹਗੰਢ ਮੌਕੇ ਕੱਢੀ ਸ਼ੋਭਾ ਯਾਤਰਾ

ਅਜੀਤ ਡੈਸਕ 01-01-2026
ਗੁਰਦਾਸਪੁਰ, 31 ਦਸੰਬਰ (ਪੰਕਜ ਸ਼ਰਮਾ)- ਅਯੁੱਧਿਆ ਧਾਮ ਵਿਖੇ ਸ੍ਰੀ ਰਾਮ ਮੰਦਿਰ ਵਿਚ ਮੂਰਤੀ ਸਥਾਪਨਾ ਦੀ ਤੀਸਰੀ ਵਰੇ੍ਹਗੰਢ 'ਤੇ ਗੁਰਦਾਸਪੁਰ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਯਾਤਰਾ ਵਿਚ ਸ਼ਹਿਰ ਦੇ ਆਸ-ਪਾਸ ਦੇ ਇਲਾਕਿਆਂ ਦੇ ਸ਼ਰਧਾਲੂਆਂ ਨੇ ਹਿੱਸਾ ਲਿਆ | ਕੱਦਾਂ ਵਾਲੀ ਮੰਡੀ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਸ਼ਹਿਰ ਦੀ ਪਰਿਕਰਮਾ ਕਰਦੀ ਹੋਈ ਮੁੜ ਕੱਦਾਂ ਵਾਲੀ ਮੰਡੀ ਵਿਖੇ ਪਹੁੰਚੀ | ਇਸ ਤੋਂ ਪਹਿਲਾਂ ਮੰਡੀ ਵਿਚ ਆਕਰਸ਼ਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਰਾਮ ਦੇ ਭਜਨਾਂ 'ਤੇ ਖੂਬ ਜੈ ਜੈਕਾਰ ਹੋਈ | ਉਸ ਤੋਂ ਬਾਅਦ ਸ੍ਰੀ ਰਾਮ ਦੀ ਮੂਰਤੀ ਦੇ ਅਭਿਸ਼ੇਕ ਤੋਂ ਬਾਅਦ ਸ਼ੋਭਾ ਯਾਤਰਾ ਦਾ ਆਗਾਜ਼ ਹੋਇਆ | ਅਯੁੱਧਿਆ ਧਾਮ ਤੋਂ ਮੰਗਵਾਈ ਗਈ ਸ੍ਰੀ ਰਾਮ ਦੀ ਮੂਰਤੀ ਨੂੰ ਪਾਲਕੀ ਵਿਚ ਸਜ਼ਾ ਕੇ ਪੂਰੇ ਸ਼ਹਿਰ ਦੀ ਪਰਿਕਰਮਾ ਕਰਵਾਈ ਗਈ | ਸ਼ੋਭਾ ਯਾਤਰਾ ਵਿਚ ਵੱਖ-ਵੱਖ ਧਾਰਮਿਕ ਰਾਜਨੀਤਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਸ਼ਾਮਿਲ ਸਨ | ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ, ਆਪ ਦੇ ਹਲਕਾ ਇੰਚਾਰਜ ਰਮਨ ਬਹਿਲ ਦੇ ਭਰਾ ਹਨੀ ਬਹਿਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਆਦਿ ਨੇ ਸ਼ੋਭਾ ਯਾਤਰਾ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵੱਖ-ਵੱਖ ਇਲਾਕਿਆਂ ਵਿਚ ਸ਼ੋਭਾ ਯਾਤਰਾ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਜਗਾ ਜਗਾ ਵੱਖ ਵੱਖ ਤਰ੍ਹਾਂ ਦੀ ਵਸਤੂਆਂ ਦੇ ਸਟਾਲ ਵੀ ਲਗਾਏ ਗਏ | ਸ਼ੋਭਾ ਯਾਤਰਾ ਦੇ ਵਿਸ਼ਰਾਮ ਲੈਣ ਸਮੇਂ ਸ੍ਰੀ ਸਨਾਤਨ ਜਾਗਰਨ ਮੰਚ ਦੇ ਪ੍ਰਧਾਨ ਪਵਨ ਸ਼ਰਮਾ ਨੇ ਸ਼ੋਭਾ ਯਾਤਰਾ ਨੂੰ ਸਫਲ ਬਣਾਉਣ ਲਈ ਸ਼ਹਿਰ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ 6 ਜਨਵਰੀ ਨੂੰ ਡੀ.ਸੀ. ਦਫ਼ਤਰ ਵਿਖੇ ਧਰਨੇ ਦਾ ਐਲਾਨ <br/> ਅਗਲੀ ਖ਼ਬਰ ਸਵਾਈਨ ਫਲੂ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ : ਐੱਸ.ਐੱਮ.ਓ. ਡਾ. ਰਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।