30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਲਾਕ ਸੰਮਤੀ ਮੈਂਬਰ ਬੋਹਜਾ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੋਲਡੀ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ <br/>

ਅਜੀਤ ਡੈਸਕ 02-01-2026
ਘੁਮਾਣ, 1 ਜਨਵਰੀ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਮੁਖਤਿਆਰ ਸਿੰਘ ਬੋਹਜਾ ਨੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਤੇ ਉਨ੍ਹਾਂ ਦੇ ਭਰਾ ਅਮਰੀਕ ਸਿੰਘ ਗੋਲਡੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਕਰੀਬਨ 4 ਵਰ੍ਹੇ ਬੀਤ ਚੁੱਕੇ ਹਨ, ਜਿਸ 'ਚ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਕਾਰਜ ਕੀਤੇ ਗਏ | ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬੂਥ ਤੇ ਪਿੰਡ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ ਹਲਕਾ ਵਿਧਾਇਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਉਨ੍ਹਾਂ ਸਕੀਮਾਂ ਦਾ ਲਾਹਾ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਵਾਂ ਸਾਲ ਆਮ ਆਦਮੀ ਪਾਰਟੀ ਤੇ ਸਰਕਾਰ ਲਈ ਹੋਰ ਵੀ ਬਿਹਤਰ ਹੋਵੇ, ਇਸ ਲਈ ਉਹ ਕਾਮਨਾ ਕਰਦੇ ਹਨ | ਇਸ ਮੌਕੇ ਰਾਜੂ ਭਿੰਡਰ ਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਨਵੇਂ ਵਰੇ੍ਹ ਦੀ ਸ਼ੁੱਭ ਆਮਦ 'ਤੇ ਧਾਰਮਿਕ ਸਮਾਗਮ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।