25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਏ.ਐਂਡ.ਐਮ. ਇੰਸਟੀਚਿਊਟ ਨੇ ਸੈਮੀਨਾਰ ਕਰਵਾਇਆ <br/>

ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਪਠਾਨਕੋਟ ਵਿਖੇ ਕਰਵਾਏ ਸੈਮੀਨਾਰ ਦਾ ਦਿ੍ਸ਼ | ਤਸਵੀਰ: ਸੰਧੂ <br/> 21-01-2026
ਪਠਾਨਕੋਟ, 20 ਜਨਵਰੀ (ਸੰਧੂ)-ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਪਠਾਨਕੋਟ ਵਿਖੇ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ ਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਦੀ ਅਗਵਾਈ ਹੇਠ 'ਐਂਟਰਪ੍ਰੈਨਿਓਰਸ਼ਿਪ ਸੈਟਅੱਪ ਐਂਡ ਲਾਂਚ' ਵਿਸ਼ੇ 'ਤੇ ਇਕ ਸੈਮੀਨਾਰ ਕੀਤਾ ਗਿਆ | ਸੈਮੀਨਾਰ 'ਚ ਪਲੇਸਮੈਂਟ ਕੋਆਰਡੀਨੇਟਰ, ਭਾਵਨਾ ਗੁਲਾਟੀ ਨੇ ਉਦਮਤਾ ਦੇ ਮੁੱਢਲੇ ਸੰਕਲਪਾਂ, ਕਾਰੋਬਾਰ ਸ਼ੁਰੂ ਕਰਨ ਦੀ ਪ੍ਰਕਿਰਿਆ ਤੇ ਇਸ ਦੇ ਲਾਭਾਂ ਬਾਰੇ ਦੱਸਿਆ | ਉਨ੍ਹਾਂ ਵਿਦਿਆਰਥੀਆਂ ਨੂੰ ਇਸ ਵਿਸ਼ੇ ਨਾਲ ਸਬੰਧਿਤ ਪ੍ਰੋਗਰਾਮਾਂ 'ਚ ਦਾਖ਼ਲ ਕਰਵਾਇਆ ਤੇ ਦੱਸਿਆ ਕਿ ਇਹ ਵਿਸ਼ਾ ਉਨ੍ਹਾਂ ਨੂੰ ਸਫਲ ਉੱਦਮੀ ਬਣਨ ਵਿਚ ਕਿਵੇਂ ਮਦਦ ਕਰ ਸਕਦਾ ਹੈ | ਉਸ ਨੇ ਵਿਦਿਆਰਥੀਆਂ ਨੂੰ ਇਸ ਨਵੇਂ ਵਿਸ਼ੇ ਨਾਲ ਸਬੰਧਿਤ ਸਾਰੀ ਲੋੜੀਂਦੀ ਜਾਣਕਾਰੀ ਵੀ ਪ੍ਰਦਾਨ ਕੀਤੀ | ਇਸ ਮੌਕੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਕਿਹਾ ਕਿ ਅਜਿਹੇ ਸੈਮੀਨਾਰਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਉੱਦਮੀ ਸੋਚ ਵਿਕਸਿਤ ਕਰਨਾ ਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਨ ਲਈ ਪ੍ਰੇਰਿਤ ਕਰਨਾ ਹੈ | ਪ੍ਰੋਗਰਾਮ ਦੌਰਾਨ ਐਚ.ਓ.ਡੀ. ਨਿਧੀ ਗੁਪਤਾ, ਐਚ.ਓ.ਡੀ. ਅੰਕੁਸ਼ ਚੌਧਰੀ, ਐਚ.ਓ.ਡੀ. ਜਤਿਨ ਕੁਮਾਰ, ਅੰਜਲੀ, ਨੇਹਾ ਬਾਲਾ, ਮਾਨਸੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਿਡਜ਼ ਗਲੈਕਸੀ ਪ੍ਰੀ-ਪ੍ਰਾਇਮਰੀ ਵਿੰਗ ਵਿਖੇ ਬੱਚਿਆਂ ਦਾ ਰਸਮੀ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।