25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮਹਾਜਨ ਯੁਵਾ ਵਿੰਗ ਟੀਮ ਦੇ ਸੀ.ਏ. ਨਿਪੁਨ ਗੁਪਤਾ ਮੁੱਖ ਸਰਪ੍ਰਸਤ ਬਣੇ <br/>

ਮਹਾਜਨ ਯੁਵਾ ਵਿੰਗ ਟੀਮ ਦੇ ਆਗੂ ਸਰਬਸੰਮਤੀ ਨਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਭਾਜਪਾ ਉੱਤਰੀ ਮੰਡਲ ਪ੍ਰਧਾਨ ਸੀ.ਏ. ਨਿਪੁਨ ਗੁਪਤਾ ਨੂੰ ਮੁੱਖ ਸਰਪ੍ਰਸਤ ਨਿਯੁਕਤ ਕਰਦੇ ਹੋਏ | ਤਸਵੀਰ: ਸੰਧੂ <br/> 21-01-2026
ਪਠਾਨਕੋਟ, 20 ਜਨਵਰੀ (ਸੰਧੂ)-ਮਹਾਜਨ ਯੁਵਾ ਵਿੰਗ ਟੀਮ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਵਿਸ਼ਾਲ ਮਹਾਜਨ ਦੀ ਅਗਵਾਈ ਹੇਠ ਮਹੱਤਵਪੂਰਨ ਫ਼ੈਸਲਾ ਲਿਆ ਹੈ | ਜਿਸ ਵਿਚ ਸਰਬਸੰਮਤੀ ਨਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਭਾਜਪਾ ਉੱਤਰੀ ਮੰਡਲ ਪ੍ਰਧਾਨ ਸੀ.ਏ. ਨਿਪੁਨ ਗੁਪਤਾ ਨੂੰ ਮੁੱਖ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੰਸਥਾਪਕ ਸੰਜੂ ਮਹਾਜਨ ਤੇ ਜ਼ਿਲ੍ਹਾ ਪ੍ਰਧਾਨ ਵਿਸ਼ਾਲ ਮਹਾਜਨ ਨੇ ਕਿਹਾ ਕਿ ਨਿਪੁਨ ਗੁਪਤਾ ਦਾ ਤਜਰਬਾ, ਮਾਰਗ ਦਰਸ਼ਨ ਤੇ ਸਮਾਜ ਪ੍ਰਤੀ ਸਮਰਪਨ ਸੰਗਠਨ ਨੂੰ ਨਵੀਂ ਦਿਸ਼ਾ ਅਤੇ ਊਰਜਾ ਦੇਵੇਗਾ | ਉਨ੍ਹਾਂ ਦੀ ਨਿਯੁਕਤੀ ਨੌਜਵਾਨਾਂ ਨੂੰ ਸਕਾਰਾਤਮਿਕ, ਮਾਨਸਿਕਤਾ, ਸੇਵਾ ਦੀ ਭਾਵਨਾ ਵਿਕਸਿਤ ਕਰਨ ਤੇ ਸਮਾਜਿਕ ਕਾਰਜਾਂ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗੀ | ਨਿਪੁਨ ਗੁਪਤਾ ਨੇ ਇਸ ਜ਼ਿੰਮੇਵਾਰੀ ਲਈ ਮਹਾਜਨ ਯੂਥ ਵਿੰਗ ਦਾ ਧੰਨਵਾਦ ਕੀਤਾ ਤੇ ਸੰਗਠਨ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਤੇ ਸਮਾਜ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ 'ਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਪ੍ਰਗਟ ਕੀਤੀ | ਇਸ ਮੌਕੇ ਪੰਜਾਬ ਜ਼ੋਨਲ ਚੇਅਰਮੈਨ ਰਾਕੇਸ਼ ਮਹਾਜਨ, ਪੰਜਾਬ ਜ਼ੋਨਲ ਪ੍ਰਧਾਨ ਅਜੈ ਗੁਪਤਾ, ਸਿਟੀ ਪ੍ਰਧਾਨ ਰਾਕੇਸ਼ ਮਹਾਜਨ, ਜ਼ਿਲ੍ਹਾ ਚੇਅਰਮੈਨ ਰੋਹਿਤ ਗੁਪਤਾ, ਸੀਨੀਅਰ ਮੀਤ ਪ੍ਰਧਾਨ ਰੋਹਿਤ ਮਹਾਜਨ, ਪ੍ਰੋਜੈਕਟ ਚੇਅਰਮੈਨ ਸੁਧੀਰ ਗੁਪਤਾ, ਕੈਸ਼ੀਅਰ ਪੰਕਜ ਗੁਪਤਾ, ਸੁਜਾਨਪੁਰ ਤੋਂ ਰਾਜੂ ਮਹਾਜਨ, ਸੁਜਾਨਪੁਰ ਤੋਂ ਪ੍ਰੋਫੈਸਰ ਸੁਧੀਰ ਮਹਾਜਨ, ਐਡਵੋਕੇਟ ਜ਼ਿਲ੍ਹਾ ਜਨਰਲ ਸਕੱਤਰ ਕੇਤਨ ਮਹਾਜਨ ਅਤੇ ਅਭਿਸ਼ੇਕ ਮਹਾਜਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਸਕੱਤਰ ਤੇ ਉਦਯੋਗਿਕ ਸੈੱਲ ਦੇ ਪ੍ਰਧਾਨ ਦਾ ਸਨਮਾਨ ਸਮਾਗਮ <br/> ਅਗਲੀ ਖ਼ਬਰ ਗਣਤੰਤਰ ਦਿਵਸ ਲਈ ਪਠਾਨਕੋਟ ਪੁਲਿਸ ਅਲਰਟ 'ਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।