25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਡੀ.ਸੀ. ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਨਿੱਜੀ ਸਕੂਲਾਂ ਦੇ ਮਾਲਕ <br/>

ਛੁੱਟੀ ਦੇ ਐਲਾਨ ਦੇ ਬਾਵਜੂਦ ਖੁੱਲ੍ਹੇ ਨਿੱਜੀ ਸਕੂਲ 'ਚ ਹਾਜ਼ਰ ਬੱਚੇ ਤੇ ਅਧਿਆਪਕ | ਤਸਵੀਰ: ਵਿਸ਼ਾਲ ਮੁੰਨਾ <br/> 21-01-2026
ਗੁਰਦਾਸਪੁਰ, 20 ਜਨਵਰੀ (ਚੱਕਰਾਜਾ/ਗੁਰਪ੍ਰਤਾਪ ਸਿੰਘ)-ਬਾਵਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਵਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਲੋਕਲ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਸਨ | ਜਿਸ 'ਚ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ, ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਤੇ ਸਰਕਾਰੀ ਦਫ਼ਤਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ | ਪਰ ਫਿਰ ਵੀ ਡਿਪਟੀ ਕਮਿਸ਼ਨਰ ਵਲੋਂ ਕੀਤੇ ਗਏ ਛੁੱਟੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਕੁਝ ਨਿੱਜੀ ਸਕੂਲਾਂ ਵਲੋਂ ਆਪਣੇ ਸਕੂਲ ਖੁੱਲੇ੍ਹ ਰੱਖੇ ਗਏ ਤੇ ਛੋਟੇ ਤੋਂ ਲੈ ਕੇ ਵੱਡੇ ਬੱਚਿਆਂ ਤੱਕ ਦੀਆਂ ਕਲਾਸਾਂ ਲਗਾਈਆਂ ਗਈਆਂ | ਗੱਲ ਗੁਰਦਾਸਪੁਰ ਦੀ ਕਰੀਏ ਤਾਂ ਕਾਲਜ ਰੋਡ ਦੀ ਬਾਜਵਾ ਕਾਲੋਨੀ ਵਿਚ ਸਥਿਤ ਸੇਂਟ ਸੋਲਜ਼ਰ ਸਕੂਲ ਖੁੱਲ੍ਹਾ ਦਿਖਾਈ ਦਿੱਤਾ | ਇਸ ਸਬੰਧੀ ਜਦੋਂ ਸਕੂਲ ਦੇ ਪ੍ਰਬੰਧਕਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਇਸ ਸਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰਦੇ ਨਜ਼ਰ ਆਏ | ਇਸ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਵਲੋਂ ਕਾਰਵਾਈ ਕਰਨ ਦੀ ਗੱਲ ਕਰਕੇ ਟਾਲ ਦਿੱਤਾ ਗਿਆ | ਹੁਣ ਦੇਖਣਾ ਹੋਵੇਗਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਨੂੰ ਟਿੱਚ ਜਾਣਨ ਵਾਲੇ ਇਨ੍ਹਾਂ ਸਕੂਲਾਂ ਉੱਪਰ ਕੀ ਕਾਰਵਾਈ ਕੀਤੀ ਜਾਂਦੀ ਹੈ?

ਪਿਛਲੀ ਖ਼ਬਰ ਸ਼ੋਭਾ ਯਾਤਰਾ 'ਚ ਸ਼ਾਮਿਲ ਅÏਰਤ ਦਾ ਪਰਸ ਝਪਟ ਕੇ ਫਰਾਰ ਹੋ ਰਹੇ 2 ਨੌਜਵਾਨਾਂ ਨੂੰ ਐਸ.ਐਸ.ਐਫ. ਨੇ ਦਬੋਚਿਆ <br/> ਅਗਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ 'ਚ ਬਾਂਸਲ ਕਲਾਸਿਜ਼ ਵਲੋਂ ਲਏ ਵਿਸ਼ਾ ਰੁਚੀ ਪਰਖ ਟੈਸਟ ਦੇ ਨਤੀਜੇ ਐਲਾਨੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।