25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ਼ੋਭਾ ਯਾਤਰਾ 'ਚ ਸ਼ਾਮਿਲ ਅÏਰਤ ਦਾ ਪਰਸ ਝਪਟ ਕੇ ਫਰਾਰ ਹੋ ਰਹੇ 2 ਨੌਜਵਾਨਾਂ ਨੂੰ ਐਸ.ਐਸ.ਐਫ. ਨੇ ਦਬੋਚਿਆ <br/>

ਫੜੇ ਗਏ ਝਪਟਮਾਰਾਂ ਨੂੰ ਥਾਣੇ ਲਿਜਾਂਦੇ ਐਸਐਸਐਫ ਦੇ ਕਰਮਚਾਰੀ | ਅਜੀਤ ਤਸਵੀਰ <br/> 21-01-2026
ਬਟਾਲਾ, 20 ਜਨਵਰੀ (ਰਾਕੇਸ਼ ਰੇਖੀ)-ਬਾਵਾ ਲਾਲ ਦਿਆਲ ਜੀ ਮਹਾਰਾਜ ਦੀ ਸ਼ੋਭਾ ਯਾਤਰਾ 'ਚ ਸ਼ਾਮਿਲ ਅÏਰਤ ਦਾ ਪਰਸ ਝਪਟ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਨੇੜੇ ਮੌਜੂਦ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਨੇ ਕਾਬੂ ਕਰ ਲਿਆ | ਥਾਣਾ ਕਿਲਾ ਲਾਲ ਸਿੰਘ ਦੇ ਏਐਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਹਾਥੀ ਗੇਟ ਇਲਾਕੇ ਦੀ ਰਹਿਣ ਵਾਲੀ ਪਰਵੀਨ ਸ਼ਰਮਾ ਪਤਨੀ ਪ੍ਰਦੀਪ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਬਟਾਲਾ ਤੋਂ ਧਿਆਨਪੁਰ ਜਾ ਰਹੀ ਬਾਵਾ ਲਾਲ ਦਿਆਲ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਦੀ ਸੰਗਤ ਨਾਲ ਜਾ ਰਹੀ ਸੀ ਕਿ ਦੁਪਹਿਰ ਬਾਅਦ ਕਰੀਬ 3 ਵਜੇ ਜਦੋਂ ਸੰਗਤ ਸਰਵਾਲੀ ਨੇੜੇ ਪਹੁੰਚੀ ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ ਤਿੰਨ ਨੌਜਵਾਨ ਉਸ ਦੇ ਮੋਢੇ 'ਤੇ ਟੰਗਿਆ ਪਰਸ ਝਪਟ ਕੇ ਫਰਾਰ ਹੋ ਗਏ | ਏਐਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਇਸੇ ਦੌਰਾਨ ਨੇੜੇ ਮੌਜੂਦ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਕਾਂਸਟੇਬਲ ਪਵਨਦੀਪ ਸਿੰਘ ਤੇ ਸਾਥੀਆਂ ਨੇ ਤੁਰੰਤ ਉਨ੍ਹਾਂ ਦਾ ਪਿੱਛਾ ਕਰਕੇ ਦਬੋਚ ਲਿਆ | ਗਿ੍ਫ਼ਤਾਰ ਕੀਤੇ ਗਏ ਦੋ ਦੋਸ਼ੀਆਂ ਦੀ ਪਹਿਚਾਣ ਹਰਮਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਤੇ ਗਗਨਦੀਪ ਸਿੰਘ ਪੁੱਤਰ ਗੁਰਮੇਤ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ | ਉਨ੍ਹਾਂ ਵਲੋਂ ਝਪਟਿਆ ਪਰਸ ਸਮੇਤ 400 ਰੁਪਏ ਬਰਾਮਦ ਕਰ ਲਿਆ ਗਿਆ ਹੈ, ਜਦਕਿ ਉਨ੍ਹਾਂ ਦੇ ਫਰਾਰ ਤੀਸਰੇ ਸਾਥੀ ਨੂੰ ਗਿ੍ਫਤਾਰ ਕਰਨ ਲਈ ਪੁਲਿਸ ਕਾਰਵਾਈ ਕਰ ਰਹੀ ਹੈ |

ਪਿਛਲੀ ਖ਼ਬਰ ਤਾਰਾਗੜ੍ਹ ਨੇੜੇ ਪਲਾਟ 'ਚ ਜਾਨਵਰਾਂ ਵਲੋਂ ਨੋਚੀ ਨਵ-ਜਨਮੇ ਦੀ ਲਾਸ਼ ਮਿਲੀ-ਅਣਪਛਾਤੀ ਮਹਿਲਾ 'ਤੇ ਮਾਮਲਾ ਦਰਜ <br/> ਅਗਲੀ ਖ਼ਬਰ ਡੀ.ਸੀ. ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਨਿੱਜੀ ਸਕੂਲਾਂ ਦੇ ਮਾਲਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।