ਕੋਟਲੀ ਸੂਰਤ ਮੱਲ੍ਹੀ, 20 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੇੜਲੇ ਪਿੰਡ ਅਲੀਨੰਗਲ ਤੇ ਜੀਵਨ ਨੰਗਲ 'ਚ ਪਿੰਡਾਂ ਦੇ ਪਹਿਰੇਦਾਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਰੈਲੀਆਂ ਕੱਢੀਆਂ ਗਈਆਂ | ਇਸ ਮੌਕੇ ਬਲਾਕ ਕੋਆਰਡੀਨੇਟਰ ਗੁਰਪੀ੍ਰਤ ਸਿੰਘ ਨਬੀਨਗਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਦਿਨ-ਰਾਤ ਸਿਰਤੋੜ ਯਤਨ ਕਰ ਰਹੀ ਹੈ ਤੇ ਪਿੰਡਾਂ 'ਚ ਜਾਗਰੂਕ ਰੈਲੀਆਂ ਕਰਕੇ ਲੋਕਾਂ ਨੂੰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰਾਂ 'ਚ ਲਿਆਂਦਾ ਜਾਵੇ ਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ | ਇਸ ਮੌਕੇ ਉਨ੍ਹਾਂ ਉੁਕਤ ਪਿੰਡਾਂ ਦੇ ਪਹਿਰੇਦਾਰਾਂ ਸਮੇਤ ਪਿੰਡਾਂ ਦੇ ਚੁਫੇਰੇ ਜਾਗਰੂਕ ਰੈਲੀਆਂ ਕੱਢੀਆਂ ਤੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਤੇ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਸਰਪੰਚ ਸਾਹਿਬ ਸਿੰਘ ਜੀਵਨ ਨੰਗਲ, ਗੁਰਪ੍ਰੀਤ ਸਿੰਘ ਗੋਪੀ, ਸਰਪੰਚ ਸਮਸ਼ੇਰ ਸਿੰਘ ਸ਼ੇਰਾ ਨਬੀਨਗਰ, ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ, ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਸਰਪੰਚ ਲਖਵਿੰਦਰ ਸਿੰਘ ਬਰਿਆਰ, ਸਰਪੰਚ ਲਖਵਿੰਦਰ ਸਿੰਘ ਵੜੈਚ, ਮੱਖਣ ਸਿੰਘ ਫ਼ੌਜੀ, ਨਰਿੰਦਰ ਸਿੰਘ ਬਲਾਕ ਪ੍ਰਧਾਨ, ਮਨਦੀਪ ਸਿੰਘ, ਬਖਸ਼ੀਸ਼ ਸਿੰਘ ਬਲਾਕ ਕੋਆਰਡੀਨੇਟਰ, ਬੀਰਾ ਮਸੀਹ, ਹਰਵਿੰਦਰ ਸਿੰਘ ਹੈਪੀ ਆਦਿ ਹਾਜ਼ਰ ਸਨ |