ਨਰੋਟ ਜੈਮਲ ਸਿੰਘ, 21 ਜਨਵਰੀ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਪਿੰਡ ਪੰਮਾ ਦੇ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਨੇ 'ਨੋ ਮੋਰ ਚਾਈਨਾ ਡੋਰ' ਨੂੰ ਲੈ ਕੇ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਦੀ ਅਗਵਾਈ ਹੇਠ ਕੀਤਾ | ਜਿਸ ਵਿਚ ਸਕੂਲ ਦੇ ਸਟਾਫ਼ ਤੇ ਸਕੂਲੀ ਬੱਚਿਆਂ ਨੇ ਰੈਲੀ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਰੈਲੀ ਦੌਰਾਨ ਸਕੂਲੀ ਬੱਚਿਆਂ ਨੇ 'ਨੋ ਮੋਰ ਚਾਈਨੀਜ਼ ਡੋਰ', 'ਸੇਫ਼ ਪਤੰਗ', 'ਸੇਫ਼ ਲਾਈਫਜ਼' ਤੇ 'ਪ੍ਰੋਟੈਕਟਸ ਬਰਥ' ਵਰਗੇ ਜਾਗਰੂਕਤਾ ਸੰਦੇਸ਼ਾਂ ਵਾਲੇ ਪੋਸਟਰ ਤੇ ਤਖ਼ਤੀਆਂ ਚੁੱਕੀਆਂ | ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਨੇ ਜਨਤਾ ਨੂੰ ਚਾਈਨੀਜ਼ ਡੋਰ ਦੀ ਵਰਤੋਂ ਤੋਂ ਬਚਣ ਤੇ ਸੁਰੱਖਿਅਤ ਡੋਰ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ ਸਕੂਲ ਦੀਆਂ ਅਧਿਆਪਕਾਵਾਂ ਨੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਤੇ ਰੈਲੀ ਨੂੰ ਸਫਲ ਬਣਾਇਆ | ਅੰਤ 'ਚ ਰਮੇਸ਼ ਸੈਣੀ ਨੇ ਕਿਹਾ ਕਿ ਚਾਈਨਾ ਡੋਰ ਮਨੁੱਖੀ ਜੀਵਨ ਤੇ ਪੰਛੀਆਂ ਦੋਵਾਂ ਲਈ ਬਹੁਤ ਖ਼ਤਰਨਾਕ ਹੈ | ਸਮਾਜ ਨੂੰ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਾ ਚਾਹੀਦਾ ਹੈ | ਰਮੇਸ਼ ਸੈਣੀ ਨੇ ਕਿਹਾ ਕਿ ਸਕੂਲ ਅਜਿਹੇ ਸਮਾਜਿਕ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਬੱਚਿਆਂ ਵਿਚ ਜ਼ਿੰਮੇਵਾਰੀ ਤੇ ਸੰਵੇਦਨਸ਼ੀਲਤਾ ਦੀ ਭਾਵਨਾ ਪੈਦਾ ਕਰਨਾ ਜਾਰੀ ਰੱਖੇਗਾ | ਰੈਲੀ ਰਾਹੀਂ ਸੇਂਟ ਐਂਡਰਿਊਜ਼ ਸਕੂਲ ਨੇ ਸਮਾਜ ਨੂੰ ਸੁਰੱਖਿਆ, ਵਾਤਾਵਰਨ ਸੁਰੱਖਿਆ ਅਤੇ ਮਨੁੱਖਤਾ ਦਾ ਇਕ ਮਜ਼ਬੂਤ ਸੰਦੇਸ਼ ਦਿੱਤਾ |