16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਿਹਤ ਵਿਭਾਗ ਦੀ ਟੀਮ ਨੇ 26 ਦੁਕਾਨਦਾਰਾਂ ਦੇ ਕੱਟੇ ਚਲਾਨ

ਅਜੀਤ ਡੈਸਕ 22-01-2026
ਸ਼ਾਹਪੁਰ ਕੰਢੀ, 21 ਜਨਵਰੀ (ਰਣਜੀਤ ਸਿੰਘ)-ਸਿਹਤ ਵਿਭਾਗ ਦੀ ਟੀਮ ਵਲੋਂ ਸੀਨੀਅਰ ਡਾ: ਡੀ.ਐਨ. ਚੌਧਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਨਾ ਕਰਨ ਵਾਲੇ ਲਗਭਗ 26 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਨਕਦ ਜੁਰਮਾਨਾ ਵਸੂਲਿਆ | ਡਾ: ਡੀ.ਐਨ. ਚੌਧਰੀ ਨੇ ਦੱਸਿਆ ਕਿ ਤੰਬਾਕੂ ਯੁਕਤ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਕੋਲ ਸਿਹਤ ਵਿਭਾਗ ਵਲੋਂ ਜਾਰੀ ਲਾਇਸੈਂਸ ਹੋਣਾ ਲਾਜ਼ਮੀ ਹੈ | ਲਾਇਸੈਂਸ ਜਾਰੀ ਕਰਨ ਸਮੇਂ ਕੁਝ ਲਿਖਤੀ ਤੌਰ 'ਤੇ ਹਦਾਇਤਾਂ ਵੀ ਜਾਰੀ ਕੀਤੀਆਂ ਜਾਂਦੀਆਂ ਹਨ | ਜਿਵੇਂ ਕਿ ਹਰੇਕ ਦੁਕਾਨਦਾਰ ਦੁਕਾਨ ਦੇ ਬਾਹਰ ਬੋਰਡ ਲਗਾਏਗਾ ਕਿ ਤੰਬਾਕੂਨੋਸ਼ੀ ਸਿਹਤ ਲਈ ਹਾਨੀਕਾਰਕ ਹੈ | ਕੋਈ ਵੀ ਦੁਕਾਨਦਾਰ 18 ਸਾਲ ਦੀ ਉਮਰ ਤੋਂ ਘੱਟ ਵਿਅਕਤੀ ਨੰੂ ਤੰਬਾਕੂ ਯੁਕਤ ਸਮਾਨ ਨਹੀਂ ਵੇਚੇਗਾ | ਕੋਈ ਵੀ ਦੁਕਾਨਦਾਰ ਸਿਗਰਟਾਂ ਦੀ ਡੱਬੀ ਖੋਲ ਕੇ ਨਹੀਂ ਵੇਚ ਸਕਦਾ ਤੇ ਨਾ ਹੀ ਕੋਈ ਗ੍ਰਾਹਕ ਦੁਕਾਨ 'ਤੇ ਖਲੋ ਕੇ ਸਿਗਰਟ, ਬੀੜੀ ਪੀ ਸਕਦਾ ਹੈ | ਜਿਹੜੇ ਦੁਕਾਨਦਾਰ ਹਦਾਇਤਾਂ ਦੀ ਪਾਲਨਾ ਨਹੀਂ ਕਰਦੇ ਉਨ੍ਹਾਂ ਦੇ ਚਲਾਨ ਕੱਟੇ ਗਏ ਹਨ | ਇਸ ਮੌਕੇ ਡਾ: ਸੁਮਿਤ, ਬਿਸ਼ਨ ਦਾਸ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਐਨ.ਐਫ. ਤੇ ਪਾਸਟਰਾਂ ਨੇ ਡੀ.ਸੀ. ਪਠਾਨਕੋਟ ਡਾ. ਪੱਲਵੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪਿਛਲੇ 36 ਘੰਟਿਆਂ ਤੋਂ ਚਲਾਏ ਆਪ੍ਰੇਸ਼ਨ 'ਚ ਜ਼ਿਲ੍ਹਾ ਪਠਾਨਕੋਟ ਪੁਲਿਸ ਨੇ 30 ਬਦਮਾਸ਼ਾਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।