16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਅੱਜ ਦੇ ਧਰਨੇ ਦੀ ਤਿਆਰੀ ਸੰਬੰਧੀ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਅਜੀਤ ਡੈਸਕ 22-01-2026
ਗੁਰਦਾਸਪੁਰ, 21 ਜਨਵਰੀ (ਚੱਕਰਾਜਾ)-ਅੱਜ ਥਾਣਾ ਬਹਿਰਾਮਪੁਰ ਸਾਹਮਣੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਦੇ ਸਬੰਧ 'ਚ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ਅੰਦਰ ਮੀਟਿੰਗਾਂ ਕੀਤੀਆਂ ਗਈਆਂ | ਜਿਸ ਤਹਿਤ ਪਿੰਡ ਮੱਦੇਪੁਰ, ਨੌਸ਼ਹਿਰਾ, ਸੰਘੋਰ ਤੇ ਪਿੰਡ ਸੁਲਤਾਨੀ ਵਿਖੇ ਹੋਈਆਂ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸਤਿਬੀਰ ਸਿੰਘ ਸੁਲਤਾਨੀ, ਚੰਨਣ ਸਿੰਘ ਦੋਰਾਂਗਲਾ, ਲਖਵਿੰਦਰ ਸਿੰਘ ਲੱਖਾ ਨੌਸ਼ਹਿਰਾ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਜਿੰਦਰ ਸਿੰਘ ਨੌਸ਼ਹਿਰਾ ਅਤੇ ਸਰੂਪ ਸਿੰਘ ਸੰਘੋਰ ਨੇ ਕਿਹਾ ਕਿ ਪੁਲਿਸ ਵਲੋਂ ਕੀਤੀ ਗਈ ਧੱਕੇਸ਼ਾਹੀ ਤੇ ਐਸ.ਐਚ.ਓ ਬਹਿਰਾਮਪੁਰ ਵਲੋਂ ਅਗਾਂਹ ਵੀ ਅਜਿਹੀ ਧੱਕੇਸ਼ਾਹੀ ਜਾਰੀ ਰੱਖਣ ਦੀ ਜਨਤਕ ਜਥੇਬੰਦੀਆਂ ਦੇ ਆਗੂ ਤੇ ਵਰਕਰਾਂ ਨੂੰ ਦਿੱਤੀ ਧਮਕੀ ਖ਼ਿਲਾਫ਼ ਇਹ ਧਰਨਾ ਦਿੱਤਾ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਸਮੂਹ ਕਿਸਾਨ, ਮਜ਼ਦੂਰਾਂ ਨੂੰ ਪੁਲਿਸ ਦੀ ਅਜਿਹੀ ਲੋਕ ਵਿਰੋਧੀ ਮਾਨਸਿਕਤਾ ਤੇ ਰਵੱਈਏ ਦੇ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਰਵਿੰਦਰ ਸਿੰਘ ਸਾਬੀ ਮੱਦੇਪੁਰ, ਅਜਮੇਰ ਸਿੰਘ, ਸੁਰਜੀਤ ਲਾਲ ਮੱਦੇਪੁਰ, ਸੁਲੱਖਣ ਸਿੰਘ ਪੰਚ ਨੌਸ਼ਹਿਰਾ, ਸੁਰਜੀਤ ਸਿੰਘ, ਰਮੇਸ਼ ਸਿੰਘ ਅਤੇ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁੱਜਰਾਂ ਦੇ ਕੁੱਲ 'ਚ ਸੁੱਤੇ ਪਏ ਪਰਿਵਾਰ 'ਤੇ ਅਣਪਛਾਤੇ ਵਿਅਕਤੀਆਂ ਨੇ ਸੁੱਟਿਆ ਤੇਜ਼ਾਬ ਅਗਲੀ ਖ਼ਬਰ ਪਿਛਲੇ 2 ਦਿਨ ਤੋਂ ਹਾਜੀਪੁਰ 'ਚ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਲੋਕਾਂ 'ਚ ਮਚੀ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।