16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬੱਲਪੁਰੀਆਂ ਦੀ ਅਗਵਾਈ ਹੇਠ ਇੰਪਲਾਈਜ਼ ਫੈਡਰੇਸ਼ਨ ਦਾ ਵਫ਼ਦ ਉਪ ਮੁੱਖ ਇੰਜੀਨੀਅਰ ਨੂੰ ਮਿਲਿਆ

ਅਜੀਤ ਡੈਸਕ 22-01-2026
ਬਟਾਲਾ, 21 ਜਨਵਰੀ (ਸਤਿੰਦਰ ਸਿੰਘ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਚਾਹਲ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ 'ਚ ਸੀਨੀਅਰ ਆਗੂ ਜਸਪ੍ਰੀਤ ਸਿੰਘ ਪ੍ਰਧਾਨ ਬਾਰਡਰ ਜ਼ੋਨ ਅੰਮਿ੍ਤਸਰ ਤੇ ਹੋਰ ਆਗੂਆਂ ਦਾ ਵਫ਼ਦ ਇੰਜੀ. ਰਾਜੀਵ ਕਪੂਰ ਉਪ ਮੁੱਖ ਇੰਜੀਨੀਅਰ ਪੀ.ਐਂਡ ਐੱਮ. ਅੰਮਿ੍ਤਸਰ ਰਾਜੀਵ ਕਪੂਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਇਸ ਮੌਕੇ ਸਰਕਲ ਅੰਮਿ੍ਤਸਰ ਅਧੀਨ ਡਿਊਟੀਆਂ ਕਰਦੇ ਬਿਜਲੀ ਮੁਲਾਜ਼ਮਾਂ ਦੇ ਲਟਕਦੇ ਆ ਰਹੇ ਕੰਮਾਂ 'ਤੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਉਪ ਮੁੱਖ ਇੰਜੀਨੀਅਰ ਨੇ ਫ਼ੈਡਰੇਸ਼ਨ ਦੇ ਸੀਨੀਅਰ ਵਫ਼ਦ ਨੂੰ ਵਿਸ਼ਵਾਸ ਦਿੱਤਾ ਹੈ ਕਿ ਅਧੀਨ ਆਉਂਦੇ ਡਿਊਟੀਆਂ ਕਰਦੇ ਬਿਜਲੀ ਮੁਲਾਜ਼ਮਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਫ਼ੈਡਰੇਸ਼ਨ ਵਫ਼ਦ 'ਚ ਸੀਨੀਅਰ ਆਗ ਗੁਰਪਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਿਤਪ੍ਰੀਤ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ ਵਲੋਂ ਸ੍ਰੀ ਰਾਜੀਵ ਕਪੂਰ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸ੍ਰੀ ਰਾਜੀਵ ਕਪੂਰ ਨੇ ਨਵੇਂ ਸਾਲ 2026 ਇੰਪਲਾਈਜ਼ ਫ਼ੈਡਰੇਸ਼ਨ ਦਾ ਕੈਲੰਡਰ ਵੀ ਜਾਰੀ ਕੀਤਾ |
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਕੈਬਨਿਟ ਮੰਤਰੀ ਮੁੰਡੀਆਂ ਨਾਲ ਮੁਲਾਕਾਤ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਆਗੂਆਂ 'ਚ ਛਿੜਿਆ ਵਿਵਾਦ ਮੰਦਭਾਗਾ- ਤਿ੍ਪਤ ਰਜਿੰਦਰ ਸਿੰਘ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।