16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਆਮ ਆਦਮੀ ਪਾਰਟੀ ਇਸਤਰੀ ਵਿੰਗ ਹਲਕਾ ਕੋਅਰਡੀਨੇਟਰ ਵਲੋਂ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਅਜੀਤ ਡੈਸਕ 22-01-2026
ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਆਮ ਆਦਮੀ ਪਾਰਟੀ ਹਲਕਾ ਕਾਦੀਆਂ ਇਸਤਰੀ ਵਿੰਗ ਹਲਕਾ ਕੋਆਰਡੀਨੇਟਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਨੈਸ਼ਨਲ ਐਵਾਰਡੀ ਸਰਪੰਚ ਜਤਿੰਦਰ ਕੌਰ ਖੁੰਡੀ ਨੇ ਇਸਤਰੀ ਬਲਾਕ ਪ੍ਰਧਾਨਾਂ ਦੀ ਮੀਟਿੰਗ ਕੀਤੀ | ਜਿਸ 'ਚ ਹਰਮੀਤ ਕੌਰ, ਸੁਖਵਿੰਦਰ ਕੌਰ ਵੜੈਚ, ਨਵੀਤਾ ਕੁਮਾਰੀ, ਪਰਵਿਦਰ ਕੌਰ, ਰੋਜੀ ਗੁਰਦਾਸ ਨੰਗਲ, ਰਾਜ ਰਾਣੀ, ਸੁਖਜੀਤ ਕੌਰ, ਪਲਵਿੰਦਰ ਕੌਰ, ਕੁਲਦੀਪ ਕੌਰ, ਮਨਦੀਪ ਕੌਰ, ਬਜਵਿੰਦਰ ਕੌਰ, ਹਰਜਿੰਦਰ ਕੌਰ ਆਦਿ ਨੇ ਭਾਗ ਲਿਆ | ਕੋਆਰਡੀਨੇਟਰ ਜਤਿੰਦਰ ਕੌਰ ਖੁੰਡੀ ਨੇ ਦੱਸਿਆ ਕਿ ਬਲਾਕ ਪ੍ਰਧਾਨਾਂ ਨੂੰ ਸੈਲਫ਼ ਹੈਲਪ ਗਰੁੱਪ ਖੋਲਣ ਤੇ ਉਨ੍ਹਾਂ ਤੋਂ ਹੋਣ ਵਾਲੇ ਕਾਰੋਬਾਰਾਂ ਸਬੰਧੀ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਹਦਾਇਤਾਂ ਅਨੁਸਾਰ ਹਲਕੇ ਅੰਦਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਲੋਕਾਂ ਤੱਕ ਪਹੁੰਚਾਉਣਾ ਤੇ ਜਾਗਰੂਕ ਕਰਨ ਦਾ ਕੰਮ ਲਈ ਵੀ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸਬ ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਪਿੰਡ ਸਤਕੋਹਾ ਦਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।