16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਮੂਹ ਬੀ.ਐੱਲ.ਓਜ਼ ਵੋਟਰ ਸੂਚੀਆਂ ਦਾ ਕੰਮ ਮੁਕੰਮਲ ਕਰਕੇ ਕੱਲ੍ਹ ਸਬੰਧਿਤ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨੂੰ ਸੌਂਪਣ

ਅਜੀਤ ਡੈਸਕ 22-01-2026
ਗੁਰਦਾਸਪੁਰ, 21 ਜਨਵਰੀ (ਚੱਕਰਾਜਾ)-ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 'ਚ ਬੀ.ਐਲ.ਓਜ ਵਲੋਂ ਵੋਟਰ ਸੂਚੀਆਂ 'ਚੋਂ ਵੋਟਰਾਂ ਦੀਆਂ ਧੁੰਦਲੀਆਂ, ਬਹੁਤ ਛੋਟੀਆਂ ਜਾਂ ਗ਼ਲਤ ਤਸਵੀਰਾਂ ਤੇ ਵੋਟਰਾਂ ਦੇ ਨਾਮ, ਲਿੰਗ, ਪਤੇ ਵਰਗੇ Typographical errors ਦੀ ਪਹਿਚਾਣ ਕਰਕੇ ਇਨ੍ਹਾਂ ਦੀ ਸੋਧ ਕਰਨ ਲਈ ਫਾਰਮ ਨੰਬਰ 8 ਭਰਵਾਏ ਜਾ ਰਹੇ ਹਨ | ਇਸ ਕੰਮ ਲਈ ਬੀ.ਐਲ.ਓਜ਼ ਨੂੰ ਮੌਜੂਦਾ ਰੰਗੀਨ ਫੋਟੋ ਵੋਟਰ ਸੂਚੀ ਮੁਹੱਈਆ ਕਰਵਾਈ ਗਈ ਹੈ ਤੇ ਇਹ ਕੰਮ Table-top exercise ਰਾਹੀਂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹਦਾਇਤਾਂ ਅਨੁਸਾਰ ਉਕਤ ਕੰਮ ਨਿਰਧਾਰਿਤ ਸਮੇਂ ਅੰਦਰ 100 ਫ਼ੀਸਦੀ ਮੁਕੰਮਲ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼ ਨੂੰ ਦੋ ਦਿਨ 21 ਤੇ 22 ਜਨਵਰੀ ਨੂੰ ਆਪਣੇ ਪਿਤਰੀ ਵਿਭਾਗ ਦੇ ਕੰਮਾਂ ਤੋਂ ਛੋਟ ਦਿੱਤੀ ਜਾਂਦੀ ਹੈ ਤੇ ਹਦਾਇਤ ਕੀਤੀ ਜਾਂਦੀ ਹੈ ਕਿ ਵੋਟਰ ਸੂਚੀ ਦਾ 100 ਫ਼ੀਸਦੀ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਮੂਹ ਸੁਪਰਵਾਈਜ਼ਰ ਆਪਣੇ ਬੀ.ਐਲ.ਓਜ਼ ਪਾਸੋਂ ਫਾਈਨਲ ਰਿਪੋਰਟ ਲੈ ਕੇ 23 ਜਨਵਰੀ ਨੂੰ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨੂੰ ਸੌਂਪਣ ਦੇ ਜ਼ਿੰਮੇਵਾਰ ਹੋਣਗੇ | ਉਨ੍ਹਾਂ ਕਿਹਾ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਸਪੱਸ਼ਟ ਕੀਤਾ ਜਾਂਦਾ ਹੈ ਕਿ ਵੋਟਰ ਸੂਚੀ ਸਬੰਧੀ ਕਿਸੇ ਵੀ ਮਾਮਲੇ/ਖ਼ਾਮੀ ਨੂੰ ਮਾਣਯੋਗ ਚੋਣ ਕਮਿਸ਼ਨ ਵਲੋਂ ਗੰਭੀਰਤਾ ਨਾਲ ਲਿਆ ਜਾਵੇਗਾ, ਇਸ ਲਈ ਸਮੂਹ ਬੀ.ਐਲ.ਓਜ਼ ਨੂੰ ਉਕਤ ਹਦਾਇਤਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਜਾਣੂ ਕਰਵਾਇਆ ਜਾਵੇ | ਬੀ.ਐਲ.ਓਜ਼ ਵੋਟਰ ਸੂਚੀ 'ਚ ਤੁਰੱਟੀਆਂ/ਖ਼ਾਮੀਆਂ ਨੂੰ ਦਰੁਸਤ ਕਰਨ ਲਈ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਣਗੇ, ਜੇਕਰ ਫਿਰ ਵੀ ਵੋਟਰ ਸੂਚੀ ਵਿਚ ਗ਼ਲਤ ਫ਼ੋਟੋਆਂ ਜਾਂ ਐਂਟਰੀਆਂ ਸਬੰਧੀ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਬੀ.ਐਲ.ਓ ਦੀ ਹੋਵੇਗੀ ਅਤੇ ਸਬੰਧਿਤ ਬੀ.ਐਲ.ਓ ਖ਼ਿਲਾਫ਼ ਤੁਰੰਤ ਚੋਣ ਨਿਯਮਾਂ ਤਹਿਤ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਪਿੰਡ ਮੂਲਿਆਂਵਾਲ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਅਗਲੀ ਖ਼ਬਰ ਸਬ ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।