16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਵਿੰਦਰ ਸਿੰਘ ਕੋਟਲਾ ਬਾਮਾ ਦਾ ਜ਼ਿਲ੍ਹਾ ਗੁਰਦਾਸਪੁਰ ਸੋਸ਼ਲ ਮੀਡੀਆ ਦਾ ਸੈਕਟਰੀ ਲੱਗਣ 'ਤੇ ਸਨਮਾਨ

ਅਜੀਤ ਡੈਸਕ 22-01-2026
ਅਲੀਵਾਲ, 21 ਜਨਵਰੀ (ਸੁੱਚਾ ਸਿੰਘ ਬੁੱਲੋਵਾਲ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੇ ਜ਼ਿਲ੍ਹੇ ਦੇ ਹੋਰ ਇਲਾਕਿਆਂ 'ਚ ਖੁਸ਼ੀ ਦੀ ਲਹਿਰ ਫ਼ੈਲ ਗਈ, ਜਦੋਂ ਗੁਰਵਿੰਦਰ ਸਿੰਘ ਕੋਟਲਾ ਬਾਮਾ ਨੂੰ ਆਮ ਆਦਮੀ ਦੀ ਹਾਈਕਮਾਂਡ ਵਲੋਂ ਜ਼ਿਲ੍ਹਾ ਗੁਰਦਾਸਪੁਰ ਸੋਸ਼ਲ ਮੀਡੀਆ ਦਾ ਸੈਕਟਰੀ ਐਲਾਨਿਆ ਗਿਆ | ਇਸ ਨਿਯੁਕਤੀ 'ਤੇ ਗੁਰਵਿੰਦਰ ਸਿੰਘ ਕੋਟਲਾ ਬਾਮਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸੇ ਤਰ੍ਹਾਂ ਮਾਝਾ ਜ਼ੋਨ ਦੇ ਨਵ-ਨਿਯੁਕਤ ਸਿੱਖਿਆ ਇੰਚਾਰਜ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਨਮੋਲ ਰੰਧਾਵਾ ਤੇ ਹੋਰ 'ਆਪ' ਦੇ ਜੁਝਾਰੂ ਵਰਕਰ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਉਚੇਚੇ ਤੌਰ 'ਤੇ ਪੁੱਜੇ ਤੇ ਗੁਰਵਿੰਦਰ ਸਿੰਘ ਕੋਟਲਾ ਬਾਮਾ ਦਾ ਇਸ ਨਿਯੁਕਤੀ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਮਾਝਾ ਜ਼ੋਨ ਇੰਚਾਰਜ ਪਿ੍ੰ. ਸੰਧੂ ਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਗੁਰਵਿੰਦਰ ਸਿੰਘ ਕੋਟਲਾ ਬਾਮਾ ਨੂੰ ਸੈਕਟਰੀ ਲੱਗਣ 'ਤੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਵਿੰਦਰ ਸਿੰਘ ਕੋਟਲਾ ਬਾਮਾ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਮਾਝਾ ਜ਼ੋਨ ਦੇ ਸਿੱਖਿਆ ਇੰਚਾਰਜ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਮੈਂ ਇਸ ਅਹੁਦੇ ਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਬਲਕਾਰ ਸਿੰਘ, ਕੈਪਟਨ ਗੁਰਮੀਤ ਸਿੰਘ, ਅਮਰਜੀਤ ਸਿੰਘ, ਪਲਵਿੰਦਰ ਸਿੰਘ, ਹਰਦੀਪ ਸਿੰਘ, ਸਰਪੰਚ ਜਸਵੰਤ ਲੰਗਰਵਾਲ, ਡਾਕਟਰ ਦਲਜੀਤ ਸਿੰਘ ਲੱਕੀ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਰਾਣਾ ਸੰਡਲ, ਲਵਦੀਪ ਸਿੰਘ ਸਰਪੰਚ, ਮਨਦੀਪ ਬਿਸ਼ਨੀਵਾਲ, ਕਾਬਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ 'ਤੇ ਗੜੇ ਤੋਂ ਨਾਜਾਇਜ਼ ਕਬਜ਼ਾ ਛੱਡਵਾਇਆ ਅਗਲੀ ਖ਼ਬਰ ਪੁਲਿਸ ਵਲੋਂ ਪਿਸਤੌਲ ਦੀ ਬਰਾਮਦਗੀ ਲਈ ਨਾਲ ਲੈ ਕੇ ਗਏ ਨੌਜਵਾਨ ਨੇ ਹੀ ਚਲਾਈ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।