16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਦਾਸਪੁਰ ਦੇ ਪ੍ਰਬੰਧਕੀ ਕੰਪਲੈਕਸ ਦੇ ਏ.ਬਲਾਕ ਬਾਹਰ ਲੱਗੇ ਗੰਦਗੀ ਦੇ ਢੇਰ

ਅਜੀਤ ਡੈਸਕ 22-01-2026
ਗੁਰਦਾਸਪੁਰ, 21 ਜਨਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਪ੍ਰਬੰਧਕੀ ਕੰਪਲੈਕਸ ਦੇ ਏ.ਬਲਾਕ ਦੇ ਬਾਹਰ ਗੰਦਗੀ ਦੇ ਢੇਰ ਲੱਗੇ ਹੋਏ ਹਨ | ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਦਾ ਧਿਆਨ ਨਾ ਹੋਣ ਕਾਰਨ ਜਨਤਾ ਤੇ ਮੁਲਾਜ਼ਮ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਸ਼ਹਿਰ ਦੀਆਂ ਵੱਖ- ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਕੂੜਾ ਚੁੱਕਣ ਦੀ ਬਜਾਏ ਕੰਪਲੈਕਸ ਦੇ ਬਾਹਰ ਸੁੱਟ ਜਾਂਦੇ ਹਨ | ਜਿਸ ਕਾਰਨ ਕੰਪਲੈਕਸ ਦੇ ਬਾਹਰ ਲੋਕਾਂ ਨੰੂ ਆਪਣੇ ਵਾਹਨ ਪਾਰਕ ਕਰਨ ਵੇਲੇ ਮੁਸ਼ਕਿਲ ਪੇਸ਼ ਆਉਂਦੀ ਹੈ | ਇਸ ਨਾਲ ਜਿਥੇ ਕੰਪਲੈਕਸ ਦੇ ਬਾਹਰ ਭੈੜੀ ਬਦਬੂ ਫੈਲੀ ਹੋਈ ਹੈ, ਉੱਥੇ ਹੀ ਅਵਾਰਾ ਕੁੱਤਿਆਂ ਦੇ ਝੁੰਡ ਆਮ ਫਿਰਦੇ ਦੇਖੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਰਕਾਰੀ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਵੀ ਗੰਦਗੀ ਦਾ ਕੋਈ ਹੱਲ ਨਹੀਂ ਹੋ ਰਿਹਾ | ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਬਲਾਕ ਏ.ਦੇ ਬਾਹਰ ਲੱਗੇ ਗੰਦਗੀ ਦੇ ਢੇਰ ਚੁਕਵਾਉਣ ਲਈ ਨਗਰ ਕੌਂਸਲ ਗੁਰਦਾਸਪੁਰ ਦੇ ਈ.ਓ ਨੰੂ ਫ਼ੌਰੀ ਤੌਰ 'ਤੇ ਹਦਾਇਤਾਂ ਜਾਰੀ ਕੀਤੀਆਂ ਜਾਣ, ਜਿਸ ਨਾਲ ਕੰਪਲੈਕਸ ਵਿਚ ਗੰਦਗੀ ਨਾ ਫੈਲੇ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਸਰਪੰਚ ਜਲਾਲਾਬਾਦ ਦੇ ਗ੍ਰਹਿ ਹੋਈ ਮੀਟਿੰਗ <br/> ਅਗਲੀ ਖ਼ਬਰ ਨਸ਼ਿਆਂ ਦੇ ਦਰਿਆਵਾਂ ਨੂੰ ਰੋਕਣਾ ਸਮੇਂ ਦੀ ਸਭ ਤੋਂ ਵੱਡੀ ਲੋੜ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।