13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 24-01-2026
ਪਠਾਨਕੋਟ, 23 ਜਨਵਰੀ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 25 ਜਨਵਰੀ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਸਰਤਾਜ ਸਿੰਘ ਬਾਗ਼ੀ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਮਨਿੰਦਰ ਸਿੰਘ ਤੇ ਭਾਈ ਰਾਜਨ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਇਸ ਮੌਕੇ ਮੈਨੇਜਰ ਸੋਹਨ ਸਿੰਘ, ਚਰਨ ਸਿੰਘ ਅਤੇ ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਜਾਨਪੁਰ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਰਾਮ ਮੰਦਰ ਦੀ ਦੂਜੀ ਵਰ੍ਹੇਗੰਢ 'ਤੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।