13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸੁਜਾਨਪੁਰ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 24-01-2026
ਸੁਜਾਨਪੁਰ, 23 ਜਨਵਰੀ (ਜਗਦੀਪ ਸਿੰਘ)-ਨਸ਼ੇ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਮੋਹਿਤ ਟਾਂਕ ਦੀ ਅਗਵਾਈ ਵਿਚ ਦੋ ਵਿਅਕਤੀਆਂ ਕੋਲੋਂ 30 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ, ਜਿਨ੍ਹਾਂ ਦੀ ਪਹਿਚਾਣ ਵਿਨੋਦ ਕੁਮਾਰ ਉਰਫ਼ ਗੱਦੂ ਵਾਸੀ ਗੰਡਿਆਲ ਥਾਣਾ ਲੱਖਣਪੁਰ, ਬਲਵਾਨ ਕੁਮਾਰ ਉਰਫ਼ ਰਜਤ ਵਾਸੀ ਪੁਰਾਣਾ ਰਾਮਨਗਰ ਗੰਡਿਆਲ ਥਾਣਾ ਲਖਣਪੁਰ ਦੇ ਰੂਪ 'ਚ ਹੋਈ ਹੈ | ਥਾਣਾ ਮੁਖੀ ਮੋਹਿਤ ਟਾਂਕ ਨੇ ਦੱਸਿਆ ਕਿ ਏ.ਐਸ.ਆਈ. ਨਰੇਸ਼ ਕੁਮਾਰ ਆਪਣੀ ਪੁਲਿਸ ਪਾਰਟੀ ਨਾਲ ਪੁਲ ਨੰਬਰ-10 ਵੱਲ ਜਾ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਆ ਰਹੇ ਦੋ ਵਿਅਕਤੀ ਪੁਲਿਸ ਪਾਰਟੀ ਵੱਲ ਦੇਖ ਕੇ ਘਬਰਾ ਗਏ | ਪੁਲਿਸ ਵਲੋਂ ਉਨ੍ਹਾਂ ਨੂੰ ਕਾਬੂ ਕਰਕੇ ਸ਼ੱਕ ਦੇ ਆਧਾਰ 'ਤੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 30 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਪੈਸ਼ਲ ਕੇਡਰ ਅਧਿਆਪਕ ਫ਼ਰੰਟ ਪੰਜਾਬ ਵਲੋਂ 26 ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ-ਮੁਨੀਸ਼, ਸ਼... ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।