13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਸ਼ੁਰੂ ਹੋਣ 'ਤੇ ਪਿੰਡ ਕਟਾਰੂਚੱਕ ਵਿਖੇ ਸਮਾਗਮ

ਅਜੀਤ ਡੈਸਕ 24-01-2026
ਨਰੋਟ ਮਹਿਰਾ, 23 ਜਨਵਰੀ (ਰਾਜ ਕੁਮਾਰੀ)-ਸਰਕਾਰ ਵਲੋਂ ਸੂਬੇ ਦੇ ਸਾਰੇ ਨਾਗਰਿਕਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਕੇ ਪੂਰੇ ਪੰਜਾਬ ਦੇ ਲੋਕਾਂ ਨੂੰ ਇਕ ਚੰਗੀ ਸਿਹਤ ਦੇਣ ਲਈ ਇਕ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ | ਜਿਸ ਅਧੀਨ ਹਰੇਕ ਨਾਗਰਿਕ ਨੂੰ ਕਵਰ ਕੀਤਾ ਜਾਣਾ ਹੈ ਤੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ ਨੇ ਅੱਜ ਪਿੰਡ ਕਟਾਰੂਚੱਕ ਵਿਖੇ ਆਯੋਜਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਤਿਨ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਸ਼ਵਨੀ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਠਾਕੁਰ ਮਨੋਹਰ ਸਿੰਘ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਬਲਾਕ ਪ੍ਰਧਾਨ ਰਜਿੰਦਰ ਭਿੱਲਾ, ਖੁਸ਼ਬੀਰ ਕਾਟਲ, ਜ਼ਿਲ੍ਹਾ ਪਰਿਸ਼ਦ ਮੈਂਬਰ ਪ੍ਰਸ਼ੋਤਮ, ਸਰਪੰਚ ਕਰਨਵੀਰ, ਮਿੱਤੂ ਧੋਬੜਾ, ਸ਼ਮਸ਼ੇਰ ਝਖੋਲਾਹੜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੌਬੀ, ਛੋਟੂ ਸਰਪੰਚ ਬਮਿਆਲ ਮਨੀਸ਼ ਮਹਾਜਨ, ਬਲਾਕ ਪ੍ਰਧਾਨ ਸ਼ੈਲੀ ਸ਼ਰਮਾ, ਬਲਾਕ ਪ੍ਰਧਾਨ ਬਲਜਿੰਦਰ ਕੌਰ, ਬਲਾਕ ਪ੍ਰਧਾਨ ਸੁਨੀਤਾ, ਕੌਂਸਲਰ ਰਿਤਿਕਾ ਅਤੇ ਹੋਰ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਹਿਲਾ ਵਿੰਗ ਸਭਾ ਸੁਸਾਇਟੀ ਪਠਾਨਕੋਟ ਨੇ ਦਿੱਤਾ ਮਾਨਵਤਾ ਦੀ ਸੇਵਾ 'ਚ ਆਪਣਾ ਯੋਗਦਾਨ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਕੱਪ ਸਫ਼ਲਤਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।