12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨਵੰਬਰ '84 ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ- ਬੀਬੀ ਕੁਲਵਿੰਦਰ ਕੌਰ ਖ਼ਾਲਸਾ

ਅਜੀਤ ਡੈਸਕ 24-01-2026
ਕਾਹਨੂੰਵਾਨ, 23 ਜਨਵਰੀ (ਜਸਪਾਲ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਵਾਲੇ ਅਦਾਲਤੀ ਫ਼ੈਸਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀਆਂ 'ਚ ਗਿਣੇ ਜਾਂਦੇ ਸੱਜਣ ਕੁਮਾਰ ਨੂੰ ਬਰੀ ਕਰਕੇ ਭਾਰਤੀ ਅਦਾਲਤਾਂ ਨੇ ਸਿੱਖਾਂ ਨੂੰ ਫਿਰ ਗੁਲਾਮੀ ਦਾ ਅਹਿਸਾਸ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਸਿੱਖ ਭਾਵੇਂ ਇਸ ਦੇਸ਼ ਲਈ 93 ਫ਼ੀਸਦੀ ਕੁਰਬਾਨੀਆਂ ਕਰਨ, ਪਰ ਭਾਰਤ 'ਚ ਸਿੱਖਾਂ ਵਾਸਤੇ ਕੋਈ ਹੱਕ-ਹਕੂਕ ਤੇ ਇਨਸਾਫ਼ ਨਹੀਂ | ਬੀਬੀ ਖਾਲਸਾ ਨੇ ਕਿਹਾ ਕਿ ਜਿਹੜੇ ਆਖਦੇ ਹਨ ਕਿ ਅਸੀਂ ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਤੇ ਬਾਦਲਕਿਆ ਨਾਲ ਖੜ੍ਹੇ ਹਾਂ, ਇਨ੍ਹਾਂ ਸਾਰਿਆਂ ਨੇ ਪੱਗਾਂ 'ਚ ਸਿਰ ਫਸਾਏ ਹੋਏ ਹਨ | ਇਹ ਆਖੌਤੀ ਆਗੂ ਦੱਸਣ ਕਿ ਉਹ ਭਾਰਤ ਸਰਕਾਰ ਨਾਲ ਖੜ੍ਹੇ ਹਨ ਜਾਂ ਬੇਦੋਸ਼ੇ ਸਿੱਖਾਂ ਨਾਲ? ਇਹ ਆਗੂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਕੀ ਜਵਾਬ ਦੇਣਗੇ ਜੋ ਸਰਕਾਰਾਂ ਦੇ ਤਲਵੇ ਚੱਟਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਨਵੰਬਰ 1984 'ਚ ਹਜ਼ਾਰਾਂ ਸਿੱਖਾਂ ਦੇ ਗਲਾਂ ਵਿਚ ਟਾਇਰ ਪਾ ਕੇ ਸਾੜਿਆ, ਬੀਬੀਆਂ ਦੀ ਪੱਤ ਲੁੱਟੀ, ਦੁੱਧ ਪੀਂਦੇ ਬੱਚਿਆਂ ਨੂੰ ਵੀ ਕੋਹ-ਕੋਹ ਕੇ ਮਾਰਿਆ ਗਿਆ, ਹਰ ਚੁਰਾਹੇ ਵਿਚ ਸਿੱਖਾਂ ਦੀਆਂ ਲਾਸ਼ਾਂ ਹੀ ਲਾਸ਼ਾਂ ਨਜ਼ਰ ਆਉਂਦੀਆਂ ਸਨ ਅਤੇ 1-1 ਪਰਿਵਾਰ ਦੇ 10-10 ਮੈਂਬਰ ਵੀ ਕਤਲ ਕਰ ਦਿੱਤੇ ਗਏ ਸਨ | ਦੰਗਾ ਪ੍ਰਭਾਵਿਤ ਪਰਿਵਾਰਾਂ ਨੇ 42 ਸਾਲ ਲੰਬੀ ਕਾਨੂੰਨੀ ਲੜਾਈ ਲੜੀ, ਪਰ ਇਹ ਅਦਾਲਤਾਂ ਨੇ ਇਨਸਾਫ਼ ਦੇ ਸਾਰੇ ਬੂਹੇ ਸਿੱਖਾਂ ਲਈ ਬੰਦ ਕਰਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਹੋਰ ਖਰੂੰਦਿਆ ਤੇ ਸਿੱਖਾਂ ਨੂੰ ਸੁਨੇਹਾ ਦਿੱਤਾ ਕਿ ਤੁਹਾਡੇ ਲਈ ਇਸ ਦੇਸ਼ ਵਿਚ ਕਾਨੂੰਨ ਨਾਂਅ ਦੀ ਕੋਈ ਸ਼ੈਅ ਨਹੀਂ |
ਪਿਛਲੀ ਖ਼ਬਰ ਖਸਤਾ ਹਾਲਤ ਸੜਕ ਆਮ ਲੋਕਾਂ ਤੇ ਰਾਹਗੀਰਾਂ ਲਈ ਬਣੀ ਵੱਡੀ ਸਿਰਦਰਦੀ ਅਗਲੀ ਖ਼ਬਰ ਗੁਰਦਾਸਪੁਰ ਦੇ ਹਨੰੂਮਾਨ ਚੌਕ 'ਚ ਲੱਗੀਆਂ 200 ਸਟਰੀਟ ਲਾਈਟਾਂ 'ਚੋਂ 120 ਲਾਈਟਾਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।