12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਖਸਤਾ ਹਾਲਤ ਸੜਕ ਆਮ ਲੋਕਾਂ ਤੇ ਰਾਹਗੀਰਾਂ ਲਈ ਬਣੀ ਵੱਡੀ ਸਿਰਦਰਦੀ

ਅਜੀਤ ਡੈਸਕ 24-01-2026
ਕੋਟਲੀ ਸੂਰਤ ਮੱਲ੍ਹੀ, 23 ਜਨਵਰੀ (ਕੁਲਦੀਪ ਸਿੰਘ ਨਾਗਰਾ)-ਬਿਆਸ ਤੋਂ ਡੇਰਾ ਬਾਬਾ ਨਾਨਕ ਤੱਕ ਨਿਰਮਾਣ ਅਧੀਨ ਨੈਸ਼ਨਲ ਹਾਈਵੇਅ ਦਾ ਕਸਬਾ ਕੋਟਲੀ ਸੂਰਤ ਮੱਲ੍ਹੀ, ਸ਼ਿਕਾਰ ਮਾਛੀਆਂ ਸਮੇਤ ਕੁਝ ਅੱਡਿਆਂ ਤੋਂ ਬਾਈਪਾਸ ਨਿਕਲਣ ਕਰਕੇ ਜਿਥੇ ਇਨ੍ਹਾਂ ਕਸਬਿਆਂ 'ਚੋਂ ਗੁਜਰਦੀ ਬਟਾਲਾ-ਡੇਰਾ ਬਾਬਾ ਨਾਨਕ ਸੜਕ ਦਾ ਮੰਦਾ ਹਾਲ ਹੋਣ ਕਰਕੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਨਿੱਤ ਵਾਪਰ ਰਹੇ ਹਾਦਸਿਆਂ ਤੋਂ ਲੋਕ ਡਾਢੇ ਪ੍ਰੇਸ਼ਾਨ ਹਨ, ਪਰ ਇਸ ਸੜਕ ਦੀ ਮੁਰੰਮਤ ਨਹੀਂ ਕਰਵਾਈ ਜਾ ਰਹੀ, ਜਿਸ ਕਰਕੇ ਲੋਕਾਂ 'ਚ ਵੱਡਾ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਭਾਜਪਾ ਆਗੂ ਵਿਜੇ ਕੁਮਾਰ ਸੋਨੀ, ਡਾ. ਸੁਖਵਿੰਦਰ ਸਿੰਘ ਰੰਧਾਵਾ, ਡਾ. ਸੁਖਵਿੰਦਰ ਸਿੰਘ ਸੱਗੂ, ਅਮਰੀਕ ਸਿੰਘ ਬਿੱਟੂ, ਰਵਿੰਦਰਪਾਲ ਸਿੰਘ ਵਿੱਕੀ, ਪੱਪੂ ਮਹਾਜਨ, ਚਰਨਪ੍ਰੀਤ ਸਿੰਘ ਬੇਦੀ ਸਮੇਤ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਬਿਆਸ ਤੋਂ ਡੇਰਾ ਬਾਬਾ ਨਾਨਕ ਤੱਕ ਬਣ ਰਹੇ ਨੈਸ਼ਨਲ ਹਾਈਵੇਅ ਦਾ ਕਸਬਾ ਕੋਟਲੀ ਸੂਰਤ ਮੱਲ੍ਹੀ 'ਚੋਂ ਬਾਈਪਾਸ ਕੱਢਿਆ ਗਿਆ ਹੈ, ਜਿਹੜਾ ਕਿ ਅਜੇ ਚਾਲੂ ਨਹੀਂ ਹੋ ਰਿਹਾ ਤੇ ਪੁਲ ਦਾ ਨਿਰਮਾਣ ਚੱਲ ਰਿਹਾ ਹੈ, ਜਿਸ ਕਰਕੇ ਬਟਾਲਾ-ਡੇਰਾ ਬਾਬਾ ਨਾਨਕ ਸੜਕ ਦੀ ਸਾਰੀ ਆਵਾਜਾਈ ਪਹਿਲਾਂ ਦੀ ਤਰ੍ਹਾਂ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਵਿਚੋਂ ਦੀ ਜਾਂਦੀ ਸੜਕ ਰਾਹੀਂ ਹੋ ਰਹੀ ਹੈ ਤੇ ਸੜਕ ਵਿਚ ਵੱਡੇ ਟੋਏ ਪੈ ਗਏ ਹਨ, ਜਿਸ ਕਰਕੇ ਆਮ ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਕਈ ਰਾਹਗੀਰਾਂ ਦੇ ਵਾਹਨ ਨੁਕਸਾਨੇ ਜਾ ਰਹੇ ਹਨ, ਪਰ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਇਸ ਪਾਸੇ ਕੋਈ ਤਵੱਜੋਂ ਨਹੀਂ ਦੇ ਰਹੇ ਤੇ ਨੈਸ਼ਨਲ ਹਾਈਵੇਅ ਬਣਾਉਣ ਦੇ ਕੰਮ ਦੀ ਰਫ਼ਤਾਰ ਵੀ ਬਹੁਤ ਮੱਠੀ ਚੱਲ ਰਹੀ ਹੈ | ਦੱਸਣਯੋਗ ਹੈ ਕਿ ਨਿਰਮਾਣ ਅਧੀਨ ਨੈਸ਼ਨਲ ਹਾਈਵੇਅ ਕਰਕੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਤੱਕ ਆਉਂਦੇ ਅੱਡਾ ਵਿਚ ਸੜਕ ਦੀ ਹਾਲਤ ਬਹੁਤ ਖ਼ਰਾਬ ਹੋ ਗਈ ਹੈ, ਜਿਸ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 13 ਕਰੋੜ ਰੁਪਏ ਦੀ ਲਾਗਤ ਨਾਲ 33 ਫੁੱਟ ਚੌੜੀ ਸੜਕ ਬਣਾਉਣ ਲਈ ਠੇਕੇਦਾਰ ਨੂੰ ਟੈਂਡਰ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ, ਪਰ ਕਈ ਮਹੀਨੇ ਬੀਤਣ ਉਪਰੰਤ ਵੀ ਕੰਮ ਸ਼ੁਰੂ ਨਹੀਂ ਹੋ ਸਕਿਆ, ਜਿਸ ਕਰਕੇ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦੀ ਔਰਤ ਸਮੇਤ 2 ਕਾਬੂ ਅਗਲੀ ਖ਼ਬਰ ਨਵੰਬਰ '84 ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ- ਬੀਬੀ ਕੁਲਵਿੰਦਰ ਕੌਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।