12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਗੁਰਦਾਸਪੁਰ ਸ਼ਹਿਰ ਹੋਇਆ ਜਲਥਲ

ਅਜੀਤ ਡੈਸਕ 24-01-2026
ਗੁਰਦਾਸਪੁਰ, 23 ਜਨਵਰੀ (ਪੰਕਜ ਸ਼ਰਮਾ)-ਪਿਛਲੇ ਕੁੱਝ ਦਿਨਾਂ ਚੋਂ ਲਗਾਤਾਰ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲਣੀ ਸ਼ੁਰੂ ਹੋਈ ਸੀ ਕਿ ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਫਿਰ ਤੋਂ ਠੰਢ 'ਚ ਵਾਧਾ ਕਰ ਦਿੱਤਾ ਹੈ | ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਹਿਰ ਦੇ ਨੀਵੇਂ ਇਲਾਕੇ ਪਾਣੀ ਨਾਲ ਭਰ ਗਏ ਹਨ ਤੇ ਸੜਕਾਂ ਵੀ ਜਲਮਗਨ ਹੋ ਗਈਆਂ ਹਨ, ਜਿਸ ਨਾਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ | ਮੁੱਖ ਬਾਜ਼ਾਰਾਂ, ਰਿਹਾਇਸ਼ੀ ਕਾਲੋਨੀਆਂ ਤੇ ਗਲੀਆਂ ਵਿਚ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਂਹ ਕਾਰਨ ਨਿਕਾਸੀ ਪ੍ਰਣਾਲੀ ਦੀ ਕਮਜ਼ੋਰੀ ਵੀ ਖੁੱਲ ਕੇ ਸਾਹਮਣੇ ਆਈ ਹੈ | ਕਈ ਥਾਵਾਂ 'ਤੇ ਨਾਲੇ ਓਵਰਫ਼ਲੋ ਹੋਣ ਨਾਲ ਗੰਦਾ ਪਾਣੀ ਸੜਕਾਂ ਤੇ ਘਰਾਂ ਅੱਗੇ ਇਕੱਠਾ ਹੋ ਗਿਆ ਹੈ | ਸਵੇਰ ਦੇ ਸਮੇਂ ਦਫ਼ਤਰ ਜਾਣ ਵਾਲੇ ਕਰਮਚਾਰੀ, ਸਕੂਲ ਜਾਣ ਵਾਲੇ ਬੱਚੇ ਤੇ ਦੁਕਾਨਦਾਰ ਜ਼ਿਆਦਾ ਪ੍ਰਭਾਵਿਤ ਨਜ਼ਰ ਆਏ | ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਆਵਾਜਾਈ ਹੌਲੀ ਹੋ ਗਈ | ਜਦਕਿ ਕਈ ਥਾਵਾਂ 'ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਰਹੀ | ਮੀਂਹ ਨਾਲ ਮੌਸਮ 'ਚ ਅਚਾਨਕ ਆਏ ਬਦਲਾਅ ਕਾਰਨ ਠੰਢ ਵਿਚ ਵੀ ਵਾਧਾ ਹੋਇਆ ਹੈ | ਡਾਕਟਰਾਂ ਵਲੋਂ ਵੀ ਬਦਲਦੇ ਮੌਸਮ ਨੂੰ ਦੇਖਦਿਆਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ | ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਵੇ ਤਾਂ ਜੋ ਮੀਂਹ ਦੇ ਦਿਨਾਂ 'ਚ ਲੋਕਾਂ ਨੂੰ ਪ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
ਕਈ ਸਾਲਾ ਤੋਂ ਸੰਤਾਪ ਹੰਢਾ ਰਹੇ ਮਾਰਕੀਟ ਦੇ ਦੁਕਾਨਦਾਰ
ਇੰਪੂਰਵਮੈਂਟ ਟਰੱਸਟ ਸਕੀਮ ਨੰਬਰ 5 ਜ਼ੇਲ੍ਹ ਰੋਡ ਗੁਰਦਾਸਪੁਰ ਵਿਖੇ ਬਣੀ ਮਾਰਕੀਟ ਵਿਚ ਪਿਛਲੇ ਕਈ ਸਾਲਾ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੀਂਹ ਦੇ ਦਿਨਾਂ ਵਿਚ ਇਹ ਮਾਰਕੀਟ ਤਲਾਬ ਦਾ ਰੂਪ ਧਾਰਨ ਕਰ ਲੈਂਦੀ ਹੈ | ਜਿਸ ਕਾਰਨ ਦੁਕਾਨਦਾਰਾਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ | ਜ਼ਿਕਰਯੋਗ ਹੈ ਕਿ ਥੋੜ੍ਹੀ ਜਿਹੀ ਬਾਰਸ਼ ਕਾਰਨ ਹੀ ਇਸ ਮਾਰਕੀਟ 'ਚ ਪਾਣੀ ਭਰ ਜਾਂਦਾ ਹੈ, ਜਿਸ ਨਾਲ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ ਤੇ ਦੁਕਾਨਦਾਰਾਂ ਤੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਦੁਕਾਨਦਾਰਾਂ ਨੇ ਦੱਸਿਆ ਕਿ ਬਾਰਸ਼ ਦੇ ਦਿਨਾਂ 'ਚ ਉਨ੍ਹਾਂ ਦੇ ਕਾਰੋਬਾਰ ਵਿਚ ਕਾਫੀ ਫ਼ਰਕ ਪੈਂਦਾ ਹੈ, ਕਿਉਂਕਿ ਥੋੜ੍ਹੀ ਜਿਹੀ ਬਾਰਸ਼ ਕਾਰਨ ਇਹ ਮਾਰਕੀਟ ਪਾਣੀ ਨਾਲ ਭਰ ਜਾਂਦੀ ਹੈ ਤੇ ਦੋ ਤਿੰਨ ਦਿਨਾਂ ਤੱਕ ਪਾਣੀ ਨਹੀਂ ਨਿਕਲਦਾ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਸ ਸਮੱਸਿਆ ਬਾਰੇ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਹਨ | ਪਰ ਸਬੰਧਿਤ ਵਿਭਾਗ ਇਸ ਪਾਸੇ ਧਿਆਨ ਨਹੀਂ ਦੇ ਰਿਹਾ | ਦੁਕਾਨਦਾਰਾਂ ਤੇ ਆਮ ਲੋਕਾਂ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ, ਤਾਂ ਜੋ ਇਸ ਸਮੱਸਿਆ ਤੋਂ ਨਿਜਾਤ ਮਿਲ ਸਕੇ |
ਪਿਛਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਬਰਾਬਰ- ਸੰਧੂ ਅਗਲੀ ਖ਼ਬਰ 35820 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ 5 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।