12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਬਰਾਬਰ- ਸੰਧੂ

ਅਜੀਤ ਡੈਸਕ 24-01-2026
ਬਟਾਲਾ, 23 ਜਨਵਰੀ (ਸਤਿੰਦਰ ਸਿੰਘ)-ਨਵੰਬਰ 1984 ਸਿੱਖ ਕਤਲੇਆਮ ਦੇ ਕਥਿਤ ਦੋਸ਼ੀਆਂ 'ਚ ਗਿਣੇ ਜਾਂਦੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਕਤਲੇਆਮ ਸਬੰਧੀ ਕੇਸ 'ਚੋਂ ਮਾਣਯੋਗ ਅਦਾਲਤ ਵਲੋਂ ਬਰੀ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਇਹ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਇਵੇਂ ਲਗਦਾ ਹੈ, ਜਿਵੇਂ ਹਿੰਦੋਸਤਾਨ 'ਚ 2 ਕਾਨੂੰਨ ਚੱਲ ਰਹੇ ਹਨ | ਇਕ ਪਾਸੇ ਤਾਂ 84 ਦੀ ਸਿੱਖ ਨਸਲਕੁਸ਼ੀ ਦੌਰਾਨ ਹਜ਼ਾਰਾਂ ਕਤਲਾਂ 'ਚ ਸ਼ਾਮਲ ਮੁਜਰਮਾਂ ਨੂੰ ਅਦਾਲਤਾਂ ਵਲੋਂ ਬਰੀ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ 35-35 ਸਾਲ ਤੋਂ ਜੇਲਾਂ 'ਚ ਬੰਦ ਸਿੱਖ ਬੰਦੀਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ ਦੀ ਹੱਤਿਆ ਹੋਈ, ਘਰ-ਬਾਰ ਸਾੜੇ ਗਏ ਤੇ ਅਨੇਕ ਪਰਿਵਾਰ ਅੱਜ ਤੱਕ ਇਨਸਾਫ਼ ਦੀ ਉਡੀਕ ਕਰ ਰਹੇ ਹਨ | ਅਜਿਹੇ ਸੰਵੇਦਨਸ਼ੀਲ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕਰ ਦੇਣਾ ਪੀੜਤ ਪਰਿਵਾਰਾਂ ਦੀ ਪੀੜ ਨੂੰ ਅਣਦੇਖਾ ਕਰਨ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਦੰਗਿਆਂ ਨਾਲ ਸਬੰਧਤ ਹੋਰ ਕਤਲ ਕੇਸਾਂ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੂੰ ਜਨਕਪੁਰੀ ਤੇ ਵਿਕਾਸਪੁਰੀ ਖੇਤਰਾਂ ਵਿਚ ਹਿੰਸਾ ਭੜਕਾਉਣ ਦੇ ਦੋਸ਼ਾਂ ਤੋਂ ਕਿਸ ਆਧਾਰ 'ਤੇ ਬਰੀ ਕੀਤਾ ਗਿਆ ਹੈ, ਜਿਸ ਬਾਰੇ ਸਿੱਖ ਕੌਮ ਵਿਚ ਕਈ ਤਰ੍ਹਾਂ ਦੇ ਸ਼ੰਕੇ ਹਨ |
ਪਿਛਲੀ ਖ਼ਬਰ ਬਰਸਾਤ ਨੇ ਕਿਸਾਨਾਂ ਤੇ ਆਮ ਲੋਕਾਂ ਨੂੰ ਦਿੱਤੀ ਵੱਡੀ ਰਾਹਤ ਅਗਲੀ ਖ਼ਬਰ ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਗੁਰਦਾਸਪੁਰ ਸ਼ਹਿਰ ਹੋਇਆ ਜਲਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।