25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਇੰਡੀਅਨ ਫੈਡਰੇਸ਼ਨ ਅਤੇ ਟਰੇਡ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 25-01-2026
ਨਰੋਟ ਮਹਿਰਾ, 24 ਜਨਵਰੀ (ਰਾਜ ਕੁਮਾਰੀ)-ਇੰਡੀਅਨ ਫੈਡਰੇਸ਼ਨ ਅਤੇ ਟਰੇਡ ਯੂਨੀਅਨ ਨੇ ਮੀਟਿੰਗ ਦਾ ਆਯੋਜਨ ਪਿੰਡ ਗੁਰਦਾਸਪੁਰ ਭਈਆ ਵਿਚ ਕੀਤਾ | ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ (ਇਫਟੂ) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਉਸਾਰੀ ਵਰਕਰਾਂ ਵਲੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਲੇਬਰ ਕੋਡਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਗਟ ਕੀਤਾ | ਇਫਟੂ ਵਰਕਰਾਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਜਗਤਪੁਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਕਮਲ ਕਿਸ਼ੋਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਚਾਰ ਲੇਬਰ ਕਾਰਡ ਦੇਸ਼ ਦੇ ਮਜ਼ਦੂਰ ਵਰਗ ਉੱਤੇ ਬਹੁਤ ਹੀ ਮਾਰੂ ਹਮਲਾ ਹੈ | ਇਹ ਮਜ਼ਦੂਰ ਜਮਾਤ ਕੋਲੋਂ ਉਸ ਦੇ ਬੁਨਿਆਦੀ ਅਧਿਕਾਰ ਖੋਹ ਲੈਂਦੇ ਹਨ | ਇਫਟੂ ਆਗੂਆਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਉੱਤੇ ਕਾਬਜ਼ ਨਹੀਂ ਸੀ, ਉਸ ਸਮੇਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਧਰਨਿਆਂ ਦੀ ਹਮਾਇਤ ਕੀਤੀ ਸੀ ਅਤੇ ਮੌਜੂਦਾ ਰਾਜ ਦੇ ਵਿੱਤ ਮੰਤਰੀ ਨੇ ਖ਼ੁਦ ਵੀ ਇਨ੍ਹਾਂ ਧਰਨਿਆਂ ਵਿਚ ਹਿੱਸਾ ਲਿਆ ਸੀ | ਪਰ ਅੱਜ ਇਹੀ ਸਰਕਾਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਦੀ ਗ਼ੈਰ-ਕਾਨੰੂਨੀ ਗਿ੍ਫ਼ਤਾਰੀ 'ਤੇ ਉਤਰ ਆਈ ਹੈ |
ਆਗੂਆਂ ਨੇ ਮਜ਼ਦੂਰ ਜਮਾਤ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਰੇ ਪੰਜਾਬ ਵਿਚ ਹਰ ਸ਼ਨੀਵਾਰ ਕਿਰਤ ਕੋਡਾਂ ਦੀਆਂ ਕਾਪੀਆਂ ਸਾੜਨ ਦਾ ਅੰਦੋਲਨ ਸ਼ੁਰੂ ਕਰਨ | ਇਸ ਮੌਕੇ ਅਸ਼ੋਕ ਕੁਮਾਰ ਬੈਰਮਪੁਰ, ਚੰਨਣ ਪਾਲ ਤਾਰਾਗੜ੍ਹ, ਕੁਲਵਿੰਦਰ ਸਿੰਘ ਨੰਗਲ ਕੋਠੇ, ਬਲਵੀਰ ਚੰਦ ਡੱਲਾ, ਰਾਜੇਸ਼ ਕੁਮਾਰ ਫੂਲਪੁਰ, ਕੋਮਲ ਬਨੀ ਲੋਧੀ ਅਤੇ ਕਿਰਨ ਬਾਲਾ ਬਨੀ ਲੋਧੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਨਵਨਿਯੁਕਤ ਚੇਅਰਮੈਨ ਸੌਰਭ ਬਹਿਲ ਦਾ ਸਨਮਾਨ ਅਗਲੀ ਖ਼ਬਰ ਗੰਭੀਰ ਹਾਲਤ 'ਚ ਮਿਲੀ ਟਰੱਕ 'ਚੋਂ ਡਰਾਈਵਰ ਦੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।