25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁੱਖ ਮੰਤਰੀ ਸਿਹਤ ਯੋਜਨਾ ਨਵਾਂ ਮੀਲ ਪੱਥਰ ਸਾਬਤ ਹੋਵੇਗੀ-ਚੇਅਰਮੈਨ ਸੌਰਭ ਬਹਿਲ

ਅਜੀਤ ਡੈਸਕ 25-01-2026
ਪਠਾਨਕੋਟ, 24 ਜਨਵਰੀ (ਸੰਧੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਸੌਰਭ ਬਹਿਲ ਨੇ ਕਿਹਾ ਕਿ ਸੂਬੇ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸਦਾ ਆਗਾਜ਼ ਕਰ ਦਿੱਤਾ ਗਿਆ ਹੈ | ਸੌਰਭ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਕੇ ਇਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ | ਇਹ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਅਧੀਨ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿਚ ਕਿਸੇ ਵੀ ਤਰ੍ਹਾਂ ਦੀ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਦਾ ਪੂਰਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ ਦਾ ਹੱਕ ਹੈ ਅਤੇ ਕੋਈ ਵੀ ਪਰਿਵਾਰ ਇਸ ਤੋਂ ਵੰਚਿਤ ਨਹੀਂ ਰਹੇਗਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਇਲਾਜ ਦੀ ਸੁਵਿਧਾ ਉਪਲਬਧ ਹੋਵੇਗੀ, ਜਿਸ ਨਾਲ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਿਹਤ ਖੇਤਰ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ | ਇਸ ਨਾਲ ਨਾ ਸਿਰਫ਼ ਹਰ ਪਰਿਵਾਰ ਨੂੰ ਮੁਫ਼ਤ ਅਤੇ ਗੁਣਵੱਤਾ ਭਰਪੂਰ ਇਲਾਜ ਦੀ ਗਰੰਟੀ ਮਿਲੇਗੀ, ਸਗੋਂ ਲੋਕਾਂ ਦਾ ਸਰਕਾਰੀ ਸਿਹਤ ਪ੍ਰਣਾਲੀ 'ਤੇ ਭਰੋਸਾ ਵੀ ਹੋਰ ਮਜ਼ਬੂਤ ਹੋਵੇਗਾ |
ਪਿਛਲੀ ਖ਼ਬਰ ਦੋ ਦਿਨ ਪਏ ਮੀਂਹ ਨਾਲ ਸਰਹੱਦੀ ਪਿੰਡ ਦੀ 500 ਏਕੜ ਕਣਕ ਦੀ ਫ਼ਸਲ ਹੋਈ ਬਰਬਾਦ ਅਗਲੀ ਖ਼ਬਰ ਜ਼ਿਲ੍ਹਾ ਭਾਜਪਾ ਵਲੋਂ ਨਵੀਂ ਕਾਰਜਕਾਰਨੀ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।