26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਵਿਧਾਇਕ ਸ਼ੈਰੀ ਕਲਸੀ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਪੈਦਲ ਯਾਤਰਾ ਦੀ ਖੁਦ ਕੀਤੀ ਅਗਵਾਈ

ਅਜੀਤ ਡੈਸਕ 25-01-2026
ਬਟਾਲਾ, 24 ਜਨਵਰੀ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ ਖੁਦ ਗਾਂਧੀ ਕੈਂਪ ਬਟਾਲਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕੱਢੀ ਤੇ ਗਲੀ-ਗਲੀ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ | ਇਸ ਮੌਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੋਸਟਰ ਵੀ ਲਗਾਏ ਗਏ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਸੰਕਲਪ ਕੀਤਾ ਹੋਇਆ ਹੈ, ਜਿਸ ਦੇ ਚਲਦਿਆਂ ਲੋਕਾਂ ਦੇ ਸਾਥ ਨਾਲ ਇਸ ਬਿਮਾਰੀ ਨੂੰ ਖਤਮ ਕੀਤਾ ਜਾ ਰਿਹਾ ਹੈ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਦੇ ਦੂਜੇ ਪੜਾਅ ਤਹਿਤ ਪਿੰਡਾਂ ਤੇ ਵਾਰਡਾਂ 'ਚ ਪੈਦਲ ਯਾਤਰਾ ਕੱਢੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਇਕਜੁੱਟ ਕੀਤਾ ਜਾ ਸਕੇ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਨਿਤਿਨ ਸਹੋਤਾ, ਐੱਸ. ਐੱਚ. ਓ. ਨਿਰਮਲ ਸਿੰਘ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਅਵਤਾਰ ਸਿੰਘ ਕਲਸੀ, ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੁਮਰਾਹ, ਪ੍ਰਧਾਨ ਵੀਨੂੰ ਕਾਹਲੋਂ, ਪਰਦੀਪ ਕੁਮਾਰ, ਭੁਪਿੰਦਰ ਸਿੰਘ, ਅਮਰੀਕ ਸਿੰਘ, ਦਲਜਿੰਦਰ ਸਿੰਘ, ਅਜੇ ਕੁਮਾਰ, ਪਰਦੀਪ ਕੁਮਾਰ ਸਮੇਤ ਵਾਰਡ ਵਾਸੀ ਵੱਡੀ ਗਿਣਤੀ 'ਚ ਮੌਜੂਦ ਸਨ |
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਚੈਰੀਟੇਬਲ ਟਰੱਸਟ ਨੇ ਬਾਬਾ ਲਖ਼ਮੀ ਦਾਸ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ 10ਵੀਂ ਦੇ ਵਿਦਿਆਰਥੀ ਦੀ ਚਾਈਨਾ ਡੋਰ ਨਾਲ ਧੌਣ ਵੱਡਣ ਕਾਰਨ ਮੌਤ ਪਿੰਡ ਰੋਹਲੇ ਦੇ ਸਰਪੰਚ ਦਾ ਇਕਲੌਤੇ ਪੁੱਤਰ ਸੀ ਤਰਨਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।