27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ 'ਚ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਅਜੀਤ ਡੈਸਕ 25-01-2026
ਕੋਟਲੀ ਸੂਰਤ ਮੱਲ੍ਹੀ, 24 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ 'ਚ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਸੰਬੰਧੀ ਪਿ੍ੰਸੀਪਲ ਡਾ. ਰੇਣੂ ਪੰਚਾਲ ਨੇ ਦੱਸਿਆ ਕਿ ਬੱਚਿਆਂ ਨੂੰ ਤੇਜ਼ ਤਰਾਰ ਬਣਾਉਣ ਤੇ ਉਨ੍ਹਾਂ 'ਚ ਵਿਸ਼ਵਾਸ ਪੈਦਾ ਕਰਨ ਲਈ ਅੱਜ ਸਕੂਲ ਦੇ ਵੱਖ-ਵੱੱਖ ਹਾਊਸਾਂ ਦਰਮਿਆਨ ਵੱਖ-ਵੱਖ ਵਿਸ਼ਿਆਂ 'ਤੇ ਲੇਖ ਮੁਕਾਬਲੇ ਕਰਵਾਏ ਗਏ, ਜਿਸ 'ਚ ਸਕੂਲ ਦੇ ਬੱਚਿਆਂ ਨੇ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਨੀਲੇ ਹਾਊਸ ਨੇ ਪਹਿਲਾ, ਜੈਲੋ ਹਾਊਸ ਨੇ ਦੂਸਰਾ ਤੇ ਹਰੇ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਕਿਹਾ ਕਿ ਇਹ ਬੱਚਿਆਂ ਦੇ ਅਜਿਹੇ ਮੁਕਾਬਲੇ ਕਰਵਾਉਣ ਦਾ ਮਨੋਹਰ ਬੱਚਿਆ 'ਚ ਆਤਮ ਵਿਸ਼ਵਾਸ ਪੈਦਾ ਕਰਨਾ ਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੈ ਤਾਂ ਜੋ ਬੱਚੇ ਅੱਗੇ ਜਾ ਕੇ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਗਟਾਵਾ ਕਰ ਕੇ ਆਪਣੀ ਕਾਬਲੀਅਤ ਸਾਬਿਤ ਕਰ ਸਕਣ | ਇਸ ਮੌਕੇ ਅੱਵਲ ਰਹੇ ਬੱਚਿਆਂ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਐੱਮ. ਡੀ. ਤੇਜਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ 10 ਲੱਖ ਬੀਮੇ ਦੀ ਸੰਤ ਕੰਪਿਊਟਰ ਅੱਡਾ ਕੋਟਲੀ ਸੂਰਤ ਮੱਲ੍ਹੀ ਤੋਂ ਦਲਬੀਰ ਸਿੰਘ ਭਿੱਲਾ ਨੇ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਤਰੱਕੀ ਸਮੇਂ ਟੈੱਟ ਦੀ ਸ਼ਰਤ ਲਗਾਉਣਾ ਅਧਿਆਪਕ ਵਰਗ ਨਾਲ ਧੱਕਾ-ਸੀ. ਐਂਡ ਵੀ. ਟੀਚਰ ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।