27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 25-01-2026
ਨੌਸ਼ਹਿਰਾ ਮੱਝਾ ਸਿੰਘ, 24 ਜਨਵਰੀ (ਰਵੀ ਭਗਤ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਏ. ਐਸ. ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਰੇਨ ਪਟੜੀ ਸਤਕੋਹਾ ਵਿਖੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਏ. ਐਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਬਿਕਰਮਪਾਲ ਉਰਫ ਵਿੱਕੀ ਪੁੱਤਰ ਤਰਸੇਮ ਲਾਲ ਵਾਸੀ ਵਾਰਡ ਨੰਬਰ 7 ਗਾਂਧੀ ਕੈਂਪ ਬਟਾਲਾ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪਿੰਡਾਂ ਵਿਚਕਾਰ ਟੁੱਟੀਆਂ ਸੜਕਾਂ 'ਚੋਂ ਲੋਕਾਂ ਦਾ ਲੰਘਣਾ ਹੋਇਆ ਮੁਸ਼ਕਿਲ ਅਗਲੀ ਖ਼ਬਰ ਕਿਰਨਦੀਪ ਕੌਰ ਨੇ ਥਾਣਾ ਤਿੱਬੜ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।