28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ 'ਚ 77ਵਾਂ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 25-01-2026
ਬਟਾਲਾ, 24 ਜਨਵਰੀ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ. ਬੀ. ਐੱਸ. ਈ.) ਕਾਦੀਆਂ ਵਿਖੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਤਿਰੰਗੇ ਝੰਡੇ ਨੂੰ ਸਲਾਮੀ ਦੇ ਕੇ ਕੀਤੀ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਨਾਲ ਸੰਬੰਧਿਤ ਭਾਸ਼ਨ, ਕਵਿਤਾਵਾਂ, ਗੀਤ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਪੇਸ਼ਕਾਰੀਆਂ ਕੀਤੀਆਂ ਗਈਆਂ | ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਰਾਹੀਂ ਸੰਵਿਧਾਨਿਕ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਤੇ ਬੱਚਿਆਂ ਦੇ ਇਸ ਦੇਸ਼ ਭਗਤੀ ਦੇ ਪ੍ਰੋਗਰਾਮ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਇਸ ਦਿਨ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਸਾਨੂੰ ਆਪਣੇ ਦੇਸ਼ ਪ੍ਰਤੀ ਹਮੇਸ਼ਾ ਵਫ਼ਾਦਾਰ ਰਹਿਣਾ ਚਾਹੀਦਾ ਹੈ | ਇਸ ਮੌਕੇ ਪਿ੍ੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਸੀਂ ਲੋਕਤੰਤਰ ਭਾਰਤ ਦੇ ਵਾਸੀ ਹਾਂ | ਸਾਨੂੰ ਹਮੇਸ਼ਾ ਹੀ ਸੰਵਿਧਾਨ ਵਿਚ ਦੱਸੇ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਮਹਿਕਪ੍ਰੀਤ ਕੌਰ, ਨਵਨੀਤ, ਗੁਰਪ੍ਰੀਤ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਵੇਲੀਆਂ ਨੂੰ ਸਦਮਾ, ਪਿਤਾ ਦਲਵਿੰਦਰ ਸਿੰਘ ਬੰਦੇਸ਼ਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।