29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ੍ਰੀ ਬਾਵਾ ਲਾਲ ਜੀ ਦਾ 671ਵਾਂ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 25-01-2026
ਗੁਰਦਾਸਪੁਰ, 24 ਜਨਵਰੀ (ਪੰਕਜ ਸ਼ਰਮਾ)-ਸ੍ਰੀ ਬਾਵਾ ਲਾਲ ਜੀ ਦਾ 671ਵਾਂ ਜਨਮ ਦਿਹਾੜਾ ਡਾਕਖ਼ਾਨਾ ਚੌਕ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਹਾਜ਼ਰੀ ਭਰਕੇ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਭਗਤਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਨੇ ਕੁਇੰਟਲ ਦੇ ਕਰੀਬ ਲੱਡੂ ਦਾ ਪ੍ਰਸ਼ਾਦ ਤਿਆਰ ਕੀਤਾ ਗਿਆ, ਜਿਸ 'ਚ ਸੋਨੇ ਦੀ ਮੁੰਦਰੀ ਰੱਖੀ ਗਈ ਜੋ ਪ੍ਰਸ਼ਾਦ ਦੇ ਰੂਪ ਵਿਚ ਸੁਨੀਤਾ ਦੇ ਹਿੱਸੇ ਆਈ, ਜਿਸ ਨਾਲ ਸੰਗਤਾਂ 'ਚ ਖੁਸ਼ੀ ਦੀ ਲਹਿਰ ਪਾਈ ਗਈ | ਸਮਾਗਮ ਵਿਚ ਆਪ ਦੇ ਹਲਕਾ ਇੰਚਾਰਜ ਰਮਨ ਬਹਿਲ ਤੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ |
ਪਿਛਲੀ ਖ਼ਬਰ ਚੇਅਰਮੈਨ ਡੈਨੀਅਲ ਭੱਟੀ ਵਲੋਂ ਬਿਸ਼ਪ ਜੋਸ ਸੇਬਾਸਟੀਅਨ ਨਾਲ ਮੁਲਾਕਾਤ ਅਗਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਨਿਯਮਾਂ ਨੂੰ ਲੈ ਕੇ ਵਾਹਨ ਚਾਲਕਾਂ ਤੇ ਕੰਡਕਟਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।