29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 25-01-2026
ਘੁਮਾਣ, 24 ਜਨਵਰੀ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਬਸੰਤ ਪੰਚਮੀ ਦਾ ਪਵਿੱਤਰ ਤਿਉਹਾਰ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਗਮ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉਪ-ਪਿ੍ੰਸੀਪਲ ਸ਼੍ਰੀਮਤੀ ਆਰਤੀ ਨੰਦਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਤੱਕ ਦੇ ਨੰਨੇ-ਮੁੰਨੇ ਵਿਦਿਆਰਥੀ ਪੀਲੇ ਰੰਗ ਦੇ ਕੱਪੜਿਆਂ 'ਚ ਸਕੂਲ ਪਹੁੰਚੇ | ਪੀਲੇ ਰੰਗ ਦੇ ਪਹਿਰਾਵਿਆਂ ਵਿਚ ਬੱਚੇ ਬਸੰਤ ਰੁੱਤ ਦੀ ਰੌਣਕ ਨੂੰ ਹੋਰ ਵੀ ਚਮਕਦਾਰ ਬਣਾਉਂਦੇ ਨਜ਼ਰ ਆਏ | ਬੱਚਿਆਂ 'ਚ ਖੁਸ਼ੀ ਤੇ ਉਤਸ਼ਾਹ ਸਾਫ਼ ਦਿੱਖ ਰਿਹਾ ਸੀ | ਸਮਾਗਮ ਦੀ ਸ਼ੁਰੂਆਤ ਇਕ ਵਿਸ਼ੇਸ਼ ਅਸੈਂਬਲੀ ਨਾਲ ਕੀਤੀ ਗਈ | ਇਸ ਦੌਰਾਨ ਵਿਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਪੂਜਾ ਅਰਚਨਾ ਕੀਤੀ ਗਈ | ਇਸ ਤੋਂ ਬਾਅਦ ਕਲਾਸਾਂ ਵਿਚ ਡਰਾਇੰਗ ਅਤੇ ਰੰਗ ਭਰਨ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਬਸੰਤ ਪੰਚਮੀ ਨਾਲ ਸੰਬੰਧਿਤ ਸੁੰਦਰ ਚਿੱਤਰ ਬਣਾਏ | ਨਾਲ ਹੀ ਸਕੂਲ ਦੇ ਗਰਾਊਾਡ ਵਿਚ ਪਤੰਗ ਉਡਾਉਣ ਦੀ ਗਤੀਵਿਧੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੂਬ ਮਨੋਰੰਜਨ ਕੀਤਾ | ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉਪ ਪਿ੍ੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਸੰਸਕਿ੍ਤੀ, ਪਰੰਪਰਾਵਾਂ ਅਤੇ ਰਿਵਾਜਾਂ ਨਾਲ ਜੋੜਦੇ ਹਨ | ਸਮਾਗਮ ਦੌਰਾਨ ਸਕੂਲ ਦਾ ਮਾਹੌਲ ਖੁਸ਼ੀਆਂ, ਰੰਗਾਂ ਤੇ ਬਸੰਤ ਦੀ ਖੁਸ਼ਬੂ ਨਾਲ ਭਰਿਆ ਹੋਇਆ ਸੀ |
ਪਿਛਲੀ ਖ਼ਬਰ 'ਮਨਰੇਗਾ ਬਚਾਓ ਸੰਗਰਾਮ' ਤਹਿਤ ਰੰਗੜ ਨੰਗਲ ਦੀ ਅਗਵਾਈ 'ਚ ਮੀਟਿੰਗ ਅਗਲੀ ਖ਼ਬਰ ਰਾਜ ਪੱਧਰੀ ਯੁਵਕ ਮੇਲੇ 'ਚ ਡਾਈਟ ਗੁਰਦਾਸਪੁਰ ਦਾ ਰਿਹਾ ਦਬਦਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।