05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਦੋ ਮਿੰਟ ਦਾ ਮੌਨ ਧਾਰਿਆ ਕੇ ਦਿੱਤੀ ਸ਼ਰਧਾਂਜਲੀ

ਅਜੀਤ ਡੈਸਕ 31-01-2026
ਪਠਾਨਕੋਟ, 30 ਜਨਵਰੀ (ਵਿਨੋਦ/ਆਸ਼ੀਸ਼ ਸ਼ਰਮਾ)-ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ 'ਚ ਅੱਜ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੰਜਾਬ ਪੁਲਿਸ ਅਤੇ ਆਮ ਜਨਤਾ ਨੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਭ ਤੋਂ ਪਹਿਲਾਂ ਸਵੇਰੇ ਠੀਕ 10:55 ਵਜੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਇਸ ਦੌਰਾਨ ਪੁਲਿਸ ਜਵਾਨਾਂ ਵਲੋਂ ਬਿਗਲ ਵਜਾਇਆ ਗਿਆ ਅਤੇ ਠੀਕ 11 ਵਜੇ 2 ਮਿੰਟ ਲਈ ਮੋਨ ਧਾਰਿਆ ਗਿਆ | ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਦਫ਼ਤਰਾਂ 'ਚ ਕੰਮ ਕਰਵਾਉਣ ਆਏ ਲੋਕਾਂ ਵਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਮਾਣ ਹੈ | ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਮੁਲਕ ਸਿਰਜਣ ਵਿਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਵਿਕਰਮਜੀਤ ਸਿੰਘ ਤੇ ਡੀ.ਐਸ.ਪੀ. ਹੈਡਕੁਆਟਰ ਨਛੱਤਰ ਸਿੰਘ ਨੇ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ 'ਚ ਇਨਰਵੀਲ੍ਹ ਕਲੱਬ ਵਲੋਂ ਸੈਮੀਨਾਰ ਅਗਲੀ ਖ਼ਬਰ ਪੰਜਾਬ ਤੋਂ ਯੂਰਪ ਤੱਕ-ਯੂਰਪੀ ਸੰਸਦ ਵਿਖੇ ਭਾਰਤ-ਯੂਰਪ ਸੰਬੰਧਾਂ 'ਤੇ ਇਤਿਹਾਸਕ ਸੰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।