04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਇਕ ਹੀ ਮੀਂਹ ਨਾਲ ਸੜਕ ਨੇ ਧਾਰਿਆ ਛੱਪੜ ਦਾ ਰੂਪ

ਅਜੀਤ ਡੈਸਕ 31-01-2026
ਗੁਰਦਾਸਪੁਰ, 30 ਜਨਵਰੀ (ਚੱਕਰਾਜਾ)-ਬਲਾਕ ਦੋਰਾਂਗਲਾ ਦੇ ਪਿੰਡ ਜੀਵਨਚੱਕ ਤੋਂ ਪਿੰਡ ਬੁਗਨਾ ਨੰੂ ਜੋੜਦੀ ਸੰਪਰਕ ਸੜਕ ਜਿਸ ਦੀ ਹਾਲਤ ਇੰਨ੍ਹੀ ਬਦਤਰ ਬਣ ਚੁੱਕੀ ਹੈ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਸੜਕ ਨੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਾਣੀ ਦੇ ਨਿਕਾਸ ਸਬੰਧੀ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਗਿਆ, ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਜਿਸ ਕਾਰਨ ਸੜਕ 'ਚ ਖੜੇ੍ਹ ਗੰਦੇ ਪਾਣੀ ਕਾਰਨ ਜਿੱਥੇ ਇੱਥੋਂ ਲੰਘਣਾ ਔਖਾ ਹੋਇਆ ਹੈ, ਉੱਥੇ ਘਰਾਂ ਦੇ ਨੇੜੇ ਖੜੇ੍ਹ ਗੰਦੇ ਪਾਣੀ ਕਾਰਨ ਕਈ ਪ੍ਰਕਾਰ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਪਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਂਦੇ ਦਿਨਾਂ 'ਚ ਕਿਸੇ ਵੀ ਰਾਜਨੀਤਕ ਆਗੂ ਨੰੂ ਪਿੰਡ ਵਿਚ ਨਹੀਂ ਵੜਨ ਦਿੱਤਾ ਜਾਵੇਗਾ ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਹਲਕਾ ਇੰਚਾਰਜ ਪੰਨੂ ਵਲੋਂ ਪਿੰਡ ਡਾਲੇਚੱਕ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।