03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼ਹਿਰੀ ਸਬ ਡਵੀਜ਼ਨ ਤੋਂ ਬਾਅਦ ਦਿਹਾਤੀ ਖੇਤਰਾਂ 'ਚ ਬਿਜਲੀ ਸਪਲਾਈ ਨੰੂ ਬਣਾਇਆ ਜਾਵੇਗਾ ਬਿਹਤਰ-ਐਡਵੋਕੇਟ ਮੁਲਤਾਨੀ

ਅਜੀਤ ਡੈਸਕ 31-01-2026
ਗੁਰਦਾਸਪੁਰ, 30 ਜਨਵਰੀ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਿਥੇ ਪਹਿਲਾਂ ਲੋਕਾਂ ਨੰੂ ਬਿਜਲੀ ਦੀ ਮੁਫ਼ਤ ਸਹੂਲਤ ਦਿੱਤੀ ਗਈ ਹੈ, ਉੱਥੇ ਹੁਣ ਜ਼ਿਲ੍ਹਾ ਗੁਰਦਾਸਪੁਰ ਅੰਦਰ ਬਿਜਲੀ ਦੇ ਸੁਧਾਰਾਂ ਲਈ 10 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਜਿਸ ਨਾਲ ਬਿਜਲੀ ਦੀ ਸਪਲਾਈ 'ਚ ਵੱਡਾ ਸੁਧਾਰ ਹੋਵੇਗਾ ਤੇ ਲੋਕਾਂ ਨੰੂ ਨਿਰਵਿਘਨ ਸਪਲਾਈ ਦੀ ਸਹੂਲਤ ਮਿਲੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਆਪ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਨੇ ਕਿਹਾ ਕਿ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਬਿਜਲੀ ਸੁਧਾਰਾਂ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੰੂ ਕਾਫ਼ੀ ਲਾਭ ਮਿਲੇਗਾ | ਉਨ੍ਹਾਂ ਦੱਸਿਆ ਕਿ ਜਦੋਂ ਵੀ ਹਨੇਰੀ ਝੱਖੜ ਆਉਂਦਾ ਸੀ ਤਾਂ ਬਿਜਲੀ ਦੀਆਂ ਤਾਰਾਂ ਟੁੱਟਣ ਕਰਕੇ ਸਪਲਾਈ ਕਾਫ਼ੀ ਪ੍ਰਭਾਵਿਤ ਰਹਿੰਦੀ ਸੀ | ਪਰ ਹੁਣ ਇਸ ਪ੍ਰੋਜੈਕਟ ਤਹਿਤ ਬਿਜਲੀ ਦੀਆਂ ਤਾਰਾਂ ਨੰੂ ਬਦਲ ਕੇ ਕੇਬਲ ਪਾਈ ਜਾਵੇਗੀ, ਜਿਸ ਨਾਲ ਬਿਜਲੀ ਸਪਲਾਈ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਵਜ਼ੀਰ ਸਿੰਘ, ਜੇ.ਈ ਤੀਰਥ ਸਿੰਘ, ਮੈਂਬਰ ਜਗਦੀਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸੰਤੁਲਨ ਵਿਗੜਨ ਕਾਰਨ ਖੇਤਾਂ 'ਚ ਪਲਟਿਆ ਟਰੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।