03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ

ਅਜੀਤ ਡੈਸਕ 31-01-2026
ਗੁਰਦਾਸਪੁਰ, 30 ਜਨਵਰੀ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਕਮਲਜੀਤ ਚਾਵਲਾ ਵਲੋਂ ਪਿੰਡ ਗਾਜੀਕੋਟ ਵਿਖੇ ਸੀਨੀਅਰ ਅਕਾਲੀ ਆਗੂ ਜੂਝਾਰ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਇਲਾਕੇ ਦੇ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਮੌਕੇ ਕਮਲਜੀਤ ਚਾਵਲਾ ਨੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਚੋਣਾਂ ਵਿਚ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਈ ਹੈ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨੀ ਤੈਅ ਹੈ ਤੇ ਸਰਕਾਰ ਬਣਨ 'ਤੇ ਵਰਕਰਾਂ ਨੰੂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਹੁਣ ਤੋਂ ਹੀ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਲੋਕਾਂ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਚੰਗੀਆਂ ਨੀਤੀਆਂ ਕਰਕੇ ਪੰਜਾਬ ਦੇ ਲੋਕ ਦੂਜੀਆਂ ਪਾਰਟੀਆਂ ਤੋਂ ਮੰੂਹ ਮੋੜ ਰਹੇ ਹਨ ਤੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨੰੂ ਤਰਜੀਹ ਦੇ ਰਹੇ ਹਨ | ਇਸ ਮੌਕੇ ਗੁਰਦਿਆਲ ਸਿੰਘ, ਗੁਰਬਖ਼ਸ਼ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ, ਮਹਿੰਦਰ ਸਿੰਘ, ਜਸਵੰਤ ਸਿੰਘ, ਮਾਨ ਸਿੰਘ, ਜਗਵੀਰ ਸਿੰਘ, ਮੰਗਲ ਸਿੰਘ, ਬਲਵੀਰ ਸਿੰਘ, ਗੁਲਜ਼ਾਰ ਮਸੀਹ, ਹਰਮਿੰਦਰ ਸਿੰਘ, ਮਨੋਹਰ ਲਾਲ, ਰਮੇਸ਼ ਕੁਮਾਰ, ਕੁਲਦੀਪ ਰਾਜ, ਹਰਭਜਨ ਸਿੰਘ, ਜਤਿੰਦਰ ਕੁਮਾਰ, ਦਲਜੀਤ ਸਿੰਘ, ਸਰਤਾਜ ਸਿੰਘ, ਦਲਜੀਤ ਸਿੰਘ, ਹਰਦੀਪ ਰਾਜ, ਦਵਿੰਦਰ ਸਿੰਘ, ਜਸਵਿੰਦਰ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਡੀ.ਐਮ ਦੀ ਪ੍ਰਧਾਨਗੀ ਹੇਠ ਅਗਨੀਵੀਰ ਭਰਤੀ ਰੈਲੀ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸ਼ਹਿਰੀ ਸਬ ਡਵੀਜ਼ਨ ਤੋਂ ਬਾਅਦ ਦਿਹਾਤੀ ਖੇਤਰਾਂ 'ਚ ਬਿਜਲੀ ਸਪਲਾਈ ਨੰੂ ਬਣਾਇਆ ਜਾਵੇਗਾ ਬਿਹਤਰ-ਐਡਵੋਕੇਟ ਮੁਲਤਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।