03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਐੱਸ.ਡੀ.ਐਮ ਦੀ ਪ੍ਰਧਾਨਗੀ ਹੇਠ ਅਗਨੀਵੀਰ ਭਰਤੀ ਰੈਲੀ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 31-01-2026
ਗੁਰਦਾਸਪੁਰ, 30 ਜਨਵਰੀ (ਅਸ਼ੋਕ ਸ਼ਰਮਾ)-ਭਾਰਤੀ ਫ਼ੌਜ ਭਰਤੀ ਦਫ਼ਤਰ ਅੰਮਿ੍ਤਸਰ, ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 5 ਤੋਂ 20 ਮਾਰਚ ਤੱਕ ਸਰਕਾਰੀ ਕਾਲਜ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਅਗਨੀਵੀਰ ਭਰਤੀ ਰੈਲੀ ਕਰਵਾਈ ਜਾ ਰਹੀ ਹੈ | ਇਸ ਭਰਤੀ ਰੈਲੀ 'ਚ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਤੇ ਅਗਨੀਵੀਰ ਟਰੇਡਸਮੈਨ (10ਵੀਂ ਅਤੇ 8ਵੀਂ) ਦੀ ਭਰਤੀ ਕੀਤੀ ਜਾਵੇਗੀ | ਇਸ ਭਰਤੀ ਰੈਲੀ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐੱਸ.ਡੀ.ਐਮ ਅਨੁਪ੍ਰੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਕਰਨਲ ਜੇਮਜ਼ ਜੈਕਬ ਡਾਇਰੈਕਟਰ ਭਰਤੀ ਦਫ਼ਤਰ, ਸੂਬੇਦਾਰ ਮੇਜਰ ਸੰਜੇ, ਓਲੰਪੀਅਨ ਰੁਪਿੰਦਰਪਾਲ ਸਿੰਘ ਪੀ ਸੀ ਐੱਸ ਅਧਿਕਾਰੀ, ਜਸਪ੍ਰੀਤ ਸਿੰਘ, ਡਾ: ਗੁਰਪ੍ਰੀਤ ਕੌਰ, ਪਿ੍ੰਸੀਪਲ ਡਾ: ਅਸ਼ਵਨੀ ਭੱਲਾ, ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਤੇ ਹੋਰ ਅਧਿਕਾਰੀ ਹਾਜ਼ਰ ਸਨ | ਮੀਟਿੰਗ ਦੌਰਾਨ ਕਰਨਲ ਜੇਮਜ਼ ਜੈਕਬ ਡਾਇਰੈਕਟਰ ਭਰਤੀ ਦਫ਼ਤਰ ਅੰਮਿ੍ਤਸਰ ਨੇ ਕਿਹਾ ਕਿ ਗੁਰਦਾਸਪੁਰ ਭਰਤੀ ਰੈਲੀ 'ਚ ਜ਼ਿਲ੍ਹਾ ਗੁਰਦਾਸਪੁਰ, ਅੰਮਿ੍ਤਸਰ ਤੇ ਪਠਾਨਕੋਟ ਦੇ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ, ਮੈਡੀਕਲ ਤੰਦਰੁਸਤੀ ਦੇ ਨਾਲ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ | ਇਸ ਮੌਕੇ ਐੱਸ.ਡੀ.ਐਮ ਅਨੁਪ੍ਰੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਭਰਤੀ ਰੈਲੀ ਨੂੰ ਸਫ਼ਲ ਬਣਾਉਣ ਲਈ ਆਪਣੇ ਨਿਰਧਾਰਿਤ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਭਰਤੀ ਰੈਲੀ ਵਿਚ ਭਾਰਤੀ ਫ਼ੌਜ ਨੂੰ ਪੂਰਾ ਸਹਿਯੋਗ ਦੇਵੇਗਾ |
ਪਿਛਲੀ ਖ਼ਬਰ ਮਨਦੀਪ ਕੌਰ ਦਾਦੂਯੋਧ ਨੂੰ ਵੱਖ-ਵੱਖ ਸਖ਼ਸੀਅਤਾਂ ਵਲੋਂ ਸ਼ਰਧਾਜਲੀਆਂ ਭੇਟ ਅਗਲੀ ਖ਼ਬਰ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।