03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ-ਰੋਬਿਨ

ਅਜੀਤ ਡੈਸਕ 31-01-2026
ਗੁਰਦਾਸਪੁਰ, 30 ਜਨਵਰੀ (ਅਸ਼ੋਕ ਸ਼ਰਮਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 19 ਝੂਲਣਾ ਮਹਿਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ | ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਦਪਿੰਦਰ ਸਿੰਘ ਰੋਬਿਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੰੂ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 10 ਲੱਖ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜੋ ਸ਼ਲਾਘਾਯੋਗ ਕਦਮ ਹੈ | ਜਿਸ ਦਾ ਲੋਕਾਂ ਨੰੂ ਪੂਰਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਰਮਨ ਬਹਿਲ ਦੇ ਨਿਰਦੇਸ਼ਾਂ ਤਹਿਤ 19 ਨੰਬਰ ਵਾਰਡ ਵਿਖੇ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਟੀਮਾਂ ਵਲੋਂ ਜੰਗੀ ਪੱਧਰ 'ਤੇ ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਹਰ ਵਰਗ ਦੇ ਲੋਕਾਂ ਨੰੂ ਸ਼ਾਮਿਲ ਕੀਤਾ ਜਾਵੇਗਾ ਤੇ ਇਹ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ |
ਪਿਛਲੀ ਖ਼ਬਰ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਨੇ 7ਵੀਂ ਰਾਸ਼ਟਰੀ ਸਿੱਖ ਖੇਡ ਯੋਗਾ ਚੈਂਪੀਅਨਸ਼ਿਪ 'ਚ 6 ਸੋਨ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।