03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਵੁੱਡਸਟਾਕ ਪਬਲਿਕ ਸਕੂਲ 'ਚ ਇਨਰਵੀਲ੍ਹ ਕਲੱਬ ਵਲੋਂ ਸੈਮੀਨਾਰ

ਅਜੀਤ ਡੈਸਕ 31-01-2026
ਬਟਾਲਾ, 30 ਜਨਵਰੀ (ਸਤਿੰਦਰ ਸਿੰਘ)-ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਜਰ, ਪਿ੍ੰ. ਡਾ. ਐਨਸੀ, ਵਿਦਿਅਕ ਡਾਇਰੈਕਟਰ ਵਸੂਧਾ ਸ਼ਰਮਾ ਦੀ ਯੋਗ ਅਗਵਾਈ ਹੇਠ ਇਨਰਵੀਲ੍ਹ ਵਲੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਿਸ਼ੋਰ ਅਵਸਥਾ 'ਚ ਨਸ਼ਿਆਂ ਦੀ ਆਦਤ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਬੁਲਾਰੇ ਡਾ. ਸ਼ਰਧਾ ਸੀਨੀਅਰ ਮਨੋਵਿਗਿਆਨੀ ਮੈਂਬਰ, ਇਨਰਵੀਲ੍ਹ ਕਲੱਬ ਦੀ ਪ੍ਰਧਾਨ ਡਾ. ਬਲਵਿੰਦਰ ਸਰਕਾਰੀਆ ਤੇ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ | ਸਕੂਲ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਜਰ ਤੇ ਪਿ੍ੰ. ਡਾ. ਐਨਸੀ ਨੇ ਅਜਿਹੇ ਜਾਗਰੂਕਤਾ ਭਰੇ ਸਮਾਗਮਾਂ ਦੀ ਅਹਿਮੀਅਤ 'ੇ ਰੌਸ਼ਨੀ ਪਾਈ ਤੇ ਪ੍ਰਧਾਨ ਡਾ. ਬਲਵਿੰਦਰ ਸਰਕਾਰੀਆ ਨੂੰ ਸਨਮਾਨਿਤ ਕੀਤਾ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਸੈਮੀਨਾਰ ਦੇ ਅੰਤ ਪਿ੍ੰ. ਡਾ. ਐਨਸੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਬਾਬਾ ਗਰੀਬ ਦਾਸ ਗਊਸ਼ਾਲਾ ਮਛਰਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਅਗਲੀ ਖ਼ਬਰ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।