03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦਾ ਇਨਾਮ ਵੰਡ ਸਮਾਗਮ

ਅਜੀਤ ਡੈਸਕ 31-01-2026
ਕਾਦੀਆਂ, 30 ਜਨਵਰੀ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ 22ਵਾਂ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਸਕੂਲ ਆਡੀਟੋਰੀਅਮ 'ਚ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬੀ ਸਾਹਿਤ ਦੀ ਪ੍ਰਸਿੱਧ ਕਹਾਣੀਕਾਰ ਡਾ. ਸਰਘੀ ਪ੍ਰੋਫ਼ੈਸਰ ਤੇ ਮੁਖੀ ਪੰਜਾਬੀ ਵਿਭਾਗ ਸਰਕਾਰੀ ਸਰੂਪ ਰਾਣੀ ਕਾਲਜ ਅੰਮਿ੍ਤਸਰ ਸਨ | ਉਨ੍ਹਾਂ ਨਾਲ ਇਸ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਸਕੂਲ ਸਥਾਨਕ ਪ੍ਰਬੰਧਕ ਕਮੇਟੀ ਨੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ ਸ਼ਾਮਿਲ ਹੋਏ | ਉਨ੍ਹਾਂ ਨਾਲ ਸਥਾਨਕ ਕਮੇਟੀ ਮੈਂਬਰਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਸਾ. ਚੇਅਰਮੈਨ ਤਰਲੋਕ ਸਿੰਘ ਬਾਠ, ਸੇਵਾ ਮੁਕਤ ਐਸ.ਈ. ਸਤਨਾਮ ਸਿੰਘ ਬੁੱਟਰ, ਐਡਵੋਕੇਟ ਬਲਜਿੰਦਰ ਸਿੰਘ ਰਿਆੜ, ਸੇਵਾ ਮੁਕਤ ਪ੍ਰੋਫ਼ੈਸਰ ਕੁਲਵਿੰਦਰ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ | ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਪਵਨੀਤ ਕੌਰ, ਨਵਜੋਤ ਕੌਰ, ਲਵਪ੍ਰੀਤ ਕੌਰ, ਕੋਮਲਪ੍ਰੀਤ ਕੌਰ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ | ਸਕੂਲ ਇੰਚਾਰਜ ਲੈਕਚਰਾਰ ਰਮਨਜੀਤ ਕੌਰ ਵਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ | ਸਕੂਲ ਦੇ ਲਗਭਗ 100 ਤੋਂ ਵੱਧ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਕੀਤੀਆਂ ਪ੍ਰਾਪਤੀਆਂ ਲਈ ਇਨਾਮ ਦੇ ਕੇ ਸਨਮਾਨਿਤ ਕੀਤਾ | ਮੁੱਖ ਮਹਿਮਾਨ ਕਹਾਣੀਕਾਰ ਡਾ. ਸਰਘੀ ਨੇ ਇਨਾਮ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਧਾਈ ਭੇਟ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ |
ਸਮਾਗਮ ਦੇ ਅੰਤ 'ਚ ਗਿੱਧਾ ਵਿਦਿਆਰਥਣਾਂ ਵਲੋਂ ਪੇਸ਼ ਕੀਤਾ ਗਿਆ | ਇਸ ਮੌਕੇ ਸਾ. ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ, ਚੀਫ਼ ਇੰਜੀਨੀਅਰ ਨਰਿੰਦਰ ਸਿੰਘ ਸਿੱਧੂ, ਡਾ. ਅਮਰਜੀਤ ਸਿੰਘ, ਸਾ. ਪ੍ਰੋਫ਼ੈਸਰ ਸੁਖਵਿੰਦਰ ਕੌਰ ਪੱਡਾ, ਸਾ. ਪ੍ਰੋਫ਼ੈਸਰ ਵੀ.ਕੇ. ਗੁਪਤਾ, ਸਾ. ਸਰਪੰਚ ਅਪਾਰਜੀਤ ਸਿੰਘ ਘੁੰਮਣ, ਚੌਧਰੀ ਅਕਰਮ ਗੁਜਰਾਤੀ, ਅੰਮਿ੍ਤ ਰਿਆੜ, ਪਰਮਿੰਦਰ ਸਿੰਘ ਪੱਡਾ, ਜਗਪ੍ਰੀਤ ਬਾਠ, ਮੁੱਖ ਅਧਿਆਪਕ ਜਸਪਾਲ ਸਿੰਘ ਕਾਹਲਵਾਂ, ਮੈਡਮ ਜਸਬੀਰ ਕੌਰ, ਲੁਕਮਾਨ ਦੇਹਲਵੀ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਮਨਰੇਗਾ ਕਾਮਿਆਂ ਦੇ ਹੱਕ ਬਚਾਉਣ ਲਈ ਕਾਂਗਰਸ ਲੜ ਰਹੀ ਹੈ ਜ਼ਮੀਨੀ ਪੱਧਰ 'ਤੇ ਲੜਾਈ-ਖੁਸ਼ਬਾਜ਼ ਜਟਾਣਾ <br/> ਅਗਲੀ ਖ਼ਬਰ ਸੰਤ ਬਾਬਾ ਮੋਹਨ ਸਿੰਘ ਭਾਗੋਵਾਲ ਵਾਲਿਆਂ ਦੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।