02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਦਰਿਆ ਬਿਆਸ ਦੇ ਭੇਟ ਪੱਤਣ 'ਤੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨ ਜਾਂਦੀਆਂ ਸੰਗਤਾਂ ਦੀ ਸਹੂਲਤ ਲਈ ਪਲਟੂਨ ਪੁਲ ਦਾ ਕੰਮ ਜਲਦੀ ਸ਼ੁਰੂ ਕਰਵਾਏ ਪ੍ਰਸ਼ਾਸਨ- ਰੰਗੜ ਨੰਗਲ

ਅਜੀਤ ਡੈਸਕ 31-01-2026
ਹਰਚੋਵਾਲ, 30 ਜਨਵਰੀ (ਭਾਮ, ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਬਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨ ਲੱਖਾਂ ਸੰਗਤਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਡਿਆਲਾ ਸੈਣੀਆਂ ਤੋਂ ਦਰਿਆ-ਬਿਆਸ ਦਾ ਭੇਟ ਪੱਤਣ ਪਾਰ ਕਰਕੇ ਡੇਰਾ ਬਾਬਾ ਨਾਨਕ ਪਹੁੰਚਦੀਆਂ ਹਨ | ਇਨ੍ਹਾਂ ਸੰਗਤਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸਾਲ ਦਰਿਆ ਬਿਆਸ ਦੇ ਭੇਟ ਪੱਤਣ 'ਤੇ ਪਲਟੂਨ ਪੁਲ ਬਣਾਇਆ ਜਾਂਦਾ ਹੈ, ਪਰ ਇਸ ਵਾਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਤੱਕ ਪਲਟੂਨ ਪੁਲ ਬਣਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ, ਜਿਸ ਕਾਰਨ ਸੰਗਤਾਂ 'ਚ ਪੰਜਾਬ ਸਰਕਾਰ ਪ੍ਰਤੀ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਪੁਲ ਦਾ ਕੰਮ ਸ਼ੁਰੂ ਨਾ ਕਰਵਾ ਕੇ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਮਨਦੀਪ ਸਿੰਘ ਰੰਗੜ ਨੰਗਲ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲ ਦਾ ਕੰਮ ਜਲਦੀ ਸ਼ੁਰੂ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਐਸ.ਐਸ.ਐਮ. ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਭਗਵਾਨ ਸਿੰਘ ਵਿਖੇ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।