21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਨਜਿੰਦਰ ਸਿੰਘ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਉਪ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 01-02-2026
ਗੁਰਦਾਸਪੁਰ, 31 ਜਨਵਰੀ (ਅਸ਼ੋਕ ਸ਼ਰਮਾ)-ਨੌਜਵਾਨ ਆਗੂ ਆਮ ਆਦਮੀ ਪਾਰਟੀ ਦੇ ਵਲੰਟੀਅਰ ਮਨਜਿੰਦਰ ਸਿੰਘ ਨਵਾਂ ਪਿੰਡ ਬਹਾਦਰ ਦੀਆਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਵੇਖਦੇ ਹੋਏ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਵਲੋਂ ਉਨ੍ਹਾਂ ਨੂੰ ਨਸ਼ਾ ਮੁਕਤੀ ਮੋਰਚੇ ਦਾ ਹਲਕਾ ਉਪ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਮਨਜਿੰਦਰ ਸਿੰਘ ਨੇ ਦੱਸਿਆ ਕਿ ਪਾਰਟੀ ਵਲੋਂ ਜੋ ਸੇਵਾਵਾਂ ਦਿੱਤੀਆਂ ਗਈਆਂ ਹਨ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ | ਮਨਜਿੰਦਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਨਸ਼ਿਆਂ ਨੂੰ ਲੈ ਕੇ ਬੇਹੱਦ ਸਖਤ ਕਾਰਵਾਈ ਕਰ ਰਹੀ ਹੈ ਜੋ ਸ਼ਲਾਘਾਯੋਗ ਕਦਮ ਹੈ ਅਤੇ ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ | ਉਨ੍ਹਾਂ ਕਿਹਾ ਕਿ ਹਲਕਾ ਦੀਨਾਨਗਰ ਅੰਦਰ ਨਸ਼ਿਆਂ ਪ੍ਰਤੀ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾਵੇਗਾ | ਇਸ ਮੌਕੇ ਮਨਜਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ, ਮੁਨੀਸ਼ ਸੁਸੋਦਿਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਕਾਰਤਿਕ, ਚੇਅਰਮੈਨ ਬਲਜੀਤ ਸਿੰਘ ਖ਼ਾਲਸਾ, ਸਰਪੰਚ ਸੁਰਿੰਦਰ ਸਿੰਘ ਜੱਜ ਅਤੇ ਬਲਾਕ ਸੰਮਤੀ ਮੈਂਬਰ ਵਰਿੰਦਰ ਕੌਰ ਵਲੋਂ ਮਿਲੇ ਸਹਿਯੋਗ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ ਅਗਲੀ ਖ਼ਬਰ ਸੂਬਾ ਵਾਸੀ ਅਕਾਲੀ ਦਲ ਦੀ ਸਰਕਾਰ ਨੂੰ ਮੁੜ ਯਾਦ ਕਰਨ ਲੱਗੇ- ਘੁਮਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।