21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹੈਰੋਇਨ ਸਮੇਤ ਦੋ ਦੋਸ਼ੀ ਕਾਬੂ

ਅਜੀਤ ਡੈਸਕ 01-02-2026
ਗੁਰਦਾਸਪੁਰ, 31 ਜਨਵਰੀ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਪੁਲਿਸ ਵਲੋਂ ਸੁਨੀਲ ਤੇ ਆਸ਼ੂ ਨਾਂਅ ਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 12 ਗਰਾਮ 300 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਮਨਜਿੰਦਰ ਸਿੰਘ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਉਪ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।