21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪ੍ਰਧਾਨ ਮੰਤਰੀ ਪੰਜਾਬ ਫੇਰੀ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੇ ਕਿਸਾਨਾਂ ਦੇ ਕਰਜ਼ਾ ਮੁਆਫੀ ਦਾ ਐਲਾਨ ਕਰਨ : ਨਰੇਸ਼ ਮਹਾਜਨ

ਅਜੀਤ ਡੈਸਕ 01-02-2026
ਬਟਾਲਾ, 31 ਜਨਵਰੀ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਬਟਾਲਾ ਨਰੇਸ਼ ਮਹਾਜਨ ਵਲੋਂ ਵਰਕਰਾਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ ਗਈ | ਇਸ ਮੌਕੇ ਸ੍ਰੀ ਨਰੇਸ਼ ਮਹਾਜਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਨੂੰ ਲੈ ਕੇ ਕਿਹਾ ਕਿ ਭਾਜਪਾ ਸਿਰਫ ਵਿਖਾਵੇ ਕਰ ਕੇ ਪੰਜਾਬੀਆਂ ਦੇ ਹਿਤੈਸ਼ੀ ਨਾ ਬਣੇ, ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਵੱਲ ਧਿਆਨ ਦੇ ਕੇ ਲੋਕ ਮਨਾਂ ਨੂੰ ਜਿੱਤੇ | ਉਨ੍ਹਾਂ ਕਿਹਾ ਕਿ ਖਬਰਾਂ ਆ ਰਹੀਆਂ ਹਨ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਜਲੰਧਰ ਵਿਖੇ ਆ ਰਹੇ ਹਨ ਅਸੀਂ ਅਪੀਲ ਕਰਦੇ ਹਾਂ ਕਿ ਉਹ ਆਪਣੀ ਪੰਜਾਬ ਫੇਰੀ ਦੌਰਾਨ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ ਕਰਨ ਸਮੇਤ ਪੰਜਾਬ ਦੇ ਹੋਰ ਲਮਕਦੇ ਮੁੱਦਿਆਂ ਨੂੰ ਹੱਲ ਕਰਨ ਦੀ ਸੁਹਿਰਦਗੀ ਵਿਖਾਉਣ ਅਤੇ ਪੰਜਾਬ ਦੇ ਹੱਕ ਵਿਚ ਐਲਾਨ ਕਰ ਕੇ ਜਾਣ |
ਪਿਛਲੀ ਖ਼ਬਰ ਸ਼ਹੀਦ ਭਾਈ ਸਰਵਨ ਸਿੰਘ ਲਾਧੂਪੁਰ ਦੀ ਯਾਦ 'ਚ ਸ਼ਹੀਦੀ ਸਮਾਗਮ ਭਲਕੇ ਅਗਲੀ ਖ਼ਬਰ ਵਿਦਿਆਰਥੀਆਂ ਨੇ ਸਿਹਤ ਸੰਬੰਧੀ ਜਾਣਕਾਰੀ ਹਾਸਿਲ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।