22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਐਸ.ਐਸ. ਬਾਜਵਾ ਸਕੂਲ ਦੇ ਵਿਦਿਆਰਥੀਆਂ ਦਾ ਗਣਿਤ ਤੇ ਸਾਇੰਸ ਦੇ ਟੈਸਟ 'ਚ ਵਧੀਆ ਪ੍ਰਦਰਸ਼ਨ

ਅਜੀਤ ਡੈਸਕ 01-02-2026
ਬਟਾਲਾ, 31 ਜਨਵਰੀ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਬਾਂਸਲ ਕੋਚਿੰਗ ਕਲਾਸ ਬਟਾਲਾ ਦੁਆਰਾ ਕਰਵਾਏ ਗਣਿਤ ਅਤੇ ਵਿਗਿਆਨ ਦੇ ਟੈਸਟ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਟੈਸਟ ਵਿਚ ਕੁੱਲ 43 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ 3 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਟਰਾਫ਼ੀ ਅਤੇ ਸਰਟੀਫਿਕੇਟ ਹਾਸਿਲ ਕੀਤੇ | ਹਰਲੀਨ ਕੌਰ 10ਵੀਂ ਜਮਾਤ, ਗੁਰਲੀਨ ਕੌਰ ਸੰਧੂ 10ਵੀਂ ਅਤੇ ਪਵਨਦੀਪ ਕੌਰ +2 ਨੇ ਟਰਾਫ਼ੀ ਤੇ ਸਰਟੀਫਿਕੇਟ ਪ੍ਰਾਪਤ ਕਰ ਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਦੇ ਨਾਲ ਹੀ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਦਿਆਂ ਤਗਮੇ ਤੇ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤੇ ਗਏ | ਸਕੂਲ ਦੀ ਪਿ੍ੰਸੀਪਲ ਕੋਮਲ ਅਗਰਵਾਲ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਹੋਰ ਵੀ ਵਧੀਆ ਪ੍ਰੀਖਿਆਵਾਂ ਵਿਚ ਸਫ਼ਲਤਾ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਤਿਭਾ ਦਿਖਾਉਣ ਲਈ ਉਤਸ਼ਾਹਿਤ ਕਰਦਾ ਹੈ ਅਤੇ ਉਨ੍ਹਾਂ ਦੀ ਸਫ਼ਲਤਾ ਲਈ ਹਰ ਸੰਭਵ ਯਤਨ ਕਰਦਾ ਹੈ | ਡਾਇਰੈਕਟਰ ਐੱਮ.ਐੱਲ. ਸ਼ਰਮਾ (ਨੈਸ਼ਨਲ ਐਵਾਰਡੀ) ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹੋ ਜਿਹੀਆਂ ਪ੍ਰਤੀਯੋਗਿਤਾਵਾਂ ਬੱਚਿਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਦੇ ਲਈ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਸਕੂਲ ਦੀ ਪ੍ਰਾਥਮਿਕਤਾ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਵਿਚ ਮਦਦ ਕਰਨਾ ਹੈ |
ਪਿਛਲੀ ਖ਼ਬਰ ਹਾਜੀ ਕੁਰਸੈਦ ਦਾ ਪ੍ਰਧਾਨ ਥੌਮਸ ਮਸੀਹ ਵਲੋਂ ਸਵਾਗਤ ਅਗਲੀ ਖ਼ਬਰ ਗੱੁਡਵਿਲ ਇੰਟਰਨੈਸ਼ਨਲ ਸਕੂਲ ਵਿਖੇ ਉਲੰਪੀਆਡ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।