24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

ਅਜੀਤ ਡੈਸਕ 01-02-2026
ਤਾਰਾਗੜ੍ਹ, 31 ਜਨਵਰੀ (ਸੋਹਨ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਤੇ ਸੀ. ਜੇ. ਐਮ. ਰੁਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਤਾਰਾਗੜ੍ਹ ਦੇ ਕਮਿਊਨਿਟੀ ਹਾਲ ਵਿਖੇ ਲੀਗਲ ਏਡ ਕਲੀਨਿਕ ਖੋਲਿ੍ਹਆ ਗਿਆ, ਜਿਸ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਰਾ ਲੀਗਲ ਵਲੰਟੀਅਰ ਜਗੀਰ ਸਿੰਘ ਲਾਲਕਾ ਹਫ਼ਤੇ ਦੇ ਹਰ ਬੁੱਧਵਾਰ ਤੇ ਸਨਿਚਰਵਾਰ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦੇ ਹਨ | ਪੈਰਾ ਲੀਗਲ ਵਲੰਟੀਅਰ ਜਗੀਰ ਸਿੰਘ ਲਾਲਕਾ ਨੇ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨ ਜਾਤੀ ਮਹਿਲਾਵਾਂ, ਬੱਚੇ, ਅਪੰਗ, ਜੇਲ੍ਹਾਂ ਵਿਚ ਬੰਦ ਕੈਦੀ, ਰੋਡ ਐਕਸੀਡੈਂਟ, ਬੈਂਕ ਕੇਸ, ਬਿਜਲੀ ਦੇ ਬਿੱਲ, ਪਾਣੀ ਦੇ ਬਿੱਲ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਫ਼ਤ ਵਕੀਲ ਤੇ ਉਸ 'ਤੇ ਹੋਣ ਵਾਲਾ ਸਾਰਾ ਖਰਚਾ ਅਥਾਰਿਟੀ ਵਲੋਂ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਮੇਂ ਸਮੇਂ 'ਤੇ ਲੋਕ ਅਦਾਲਤਾਂ ਵੀ ਲਗਾਈਆਂ ਜਾਂਦੀਆਂ ਹਨ | ਇਸ ਮੌਕੇ ਰਵੀ ਕੁਮਾਰ, ਕਰਨੈਲ ਸਿੰਘ, ਪੂਰਨ ਚੰਦ, ਰਮੇਸ਼ ਪਾਲ, ਦੀਪਕ ਸ਼ਰਮਾ, ਜੋਗਾ, ਆਰਥਿਕ ਸੈਣੀ, ਵਿੱਕੀ, ਰਮਨ ਕੁਮਾਰ, ਵਿੱਕੀ, ਸੁਰੇਸ਼ ਕੁਮਾਰ, ਰਾਜੇਸ਼ ਕੁਮਾਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਨੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਮਾਰਕਫੈੱਡ ਵਲੋਂ ਸਹਿਕਾਰੀ ਸਭਾ ਭੁੰਬਲੀ ਵਿਖੇ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।