24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਨੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 01-02-2026
ਸ਼ਾਹਪੁਰ ਕੰਢੀ, 31 ਜਨਵਰੀ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਕਮਿਊਨਿਟੀ ਹਾਲ ਬਣਾਉਣ ਲਈ 10 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ | ਪਿੰਡ ਉਪਰਲਾ ਬਾਸਾ ਵਿਖੇ ਸਰਪੰਚ ਕੈਪਟਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ, ਜਿਸ 'ਚ ਹਲਕਾ ਇੰਚਾਰਜ ਅਮਿਤ ਸਿੰਘ ਮੰਟੂ, ਸੂਬੇਦਾਰ ਮੇਜਰ ਸਿਕੰਦਰ ਸਿੰਘ ਪਠਾਨੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਹਲਕਾ ਇੰਚਾਰਜ ਵਲੋਂ 10 ਲੱਖ ਦੀ ਲਾਗਤ ਨਾਲ ਬਦਨ ਵਾਲੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ | ਵਰਨਣਯੋਗ ਹੈ ਕਿ ਪਿੰਡ, ਮੁੱਖ ਸੜਕ ਤੋਂ ਕਾਫ਼ੀ ਦੁਰ ਅਰਧ ਪਹਾੜੀ ਇਲਾਕੇ 'ਚ ਸਥਿਤ ਹੈ ਅਤੇ ਕੋਈ ਵੀ ਪ੍ਰੋਗਰਾਮ ਕਰਨ ਲਈ ਪਿੰਡ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਸਮੱਸਿਆ ਨੂੰ ਦੇਖਦੇ ਹੋਏ ਹਲਕਾ ਇੰਚਾਰਜ ਦੇ ਸਹਿਯੋਗ ਨਾਲ ਇਹ ਗਰਾਂਟ ਜਾਰੀ ਕੀਤੀ ਹੈ | ਇਸ ਮੌਕੇ ਬਲਾਕ ਪ੍ਰਧਾਨ ਰਾਕੇਸ਼ ਕੁਮਾਰ, ਕਰਨੈਲ ਸਿੰਘ, ਸ਼ੇਰ ਸਿੰਘ, ਬੇਵੀ ਰਾਣੀ, ਸੋਮਰਾਜ, ਰਾਣੋ ਦੇਵੀ, ਯੁਵਰਾਜ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੰਨੀ ਖੂਹੀ ਵਿਖੇ ਪਸ਼ੂਆਂ ਦਾ ਤਬੇਲਾ ਹੋਇਆ ਢਹਿ ਢੇਰੀ, ਜਾਨੀ ਨੁਕਸਾਨ ਤੋਂ ਹੋਇਆ ਬਚਾਅ ਅਗਲੀ ਖ਼ਬਰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।